• Latest
  • Trending
ਨਵਜੋਤ ਸਿੰਘ ਸਿੱਧੂ ਨੇ ਕੀਤਾ ਬਿਜਲੀ ਸਮਝੌਤੇ ਅਤੇ  ਖੇਤੀ ਕਾਨੂੰਨ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਰੱਦ ਕਰਨ ਦਾ ਐਲਾਨ

ਨਵਜੋਤ ਸਿੰਘ ਸਿੱਧੂ ਨੇ ਕੀਤਾ ਬਿਜਲੀ ਸਮਝੌਤੇ ਅਤੇ  ਖੇਤੀ ਕਾਨੂੰਨ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਰੱਦ ਕਰਨ ਦਾ ਐਲਾਨ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

20 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

42 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

1 hour ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਜੋਤ ਸਿੰਘ ਸਿੱਧੂ ਨੇ ਕੀਤਾ ਬਿਜਲੀ ਸਮਝੌਤੇ ਅਤੇ  ਖੇਤੀ ਕਾਨੂੰਨ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਰੱਦ ਕਰਨ ਦਾ ਐਲਾਨ

August 5, 2021
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਨਵਜੋਤ ਸਿੰਘ ਸਿੱਧੂ ਨੇ ਕੀਤਾ ਬਿਜਲੀ ਸਮਝੌਤੇ ਅਤੇ  ਖੇਤੀ ਕਾਨੂੰਨ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਰੱਦ ਕਰਨ ਦਾ ਐਲਾਨ

ਨਵਜੋਤ ਸਿੰਘ ਸਿੱਧੂ ਨੇ ਕੀਤਾ ਬਿਜਲੀ ਸਮਝੌਤੇ ਅਤੇ  ਖੇਤੀ ਕਾਨੂੰਨ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਰੱਦ ਕਰਨ ਦਾ ਐਲਾਨ

ਮੋਗਾ, 5 ਅਗਸਤ (ਵਿਸ਼ਵ ਵਾਰਤਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ  ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਦੀ ਆਰਥਿਕਤਾ ਦਾ ਲੱਕ ਤੋੜਨ ਵਾਲੇ ਬਿਜਲੀ ਸਮਝੌਤੇ ਅਤੇ ਕਾਲੇ ਖੇਤੀ ਕਾਨੂੰਨ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਮੁੱਢੋਂ ਰੱਦ ਕਰ ਦਿੱਤੇ ਜਾਣਗੇ। ਉਹ ਅੱਜ ਮੋਗਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਧਰਮਕੋਟ ਦੇ ਵਿਧਾਇਕ  ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਬਾਘਾਪੁਰਾਣਾ ਦੇ ਵਿਧਾਇਕ  ਦਰਸ਼ਨ ਸਿੰਘ ਬਰਾੜ, ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਪਵਨ ਗੋਇਲ, ਸਾਬਕਾ ਵਿਧਾਇਕ ਸ੍ਰੀ ਵਿਜੇ ਸਾਥੀ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰੀਮਤੀ ਨਿਤੀਕਾ ਭੱਲਾ, ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜ਼ਿਲ੍ਹਾ ਪ੍ਰਧਾਨ ਸ੍ਰ. ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਹੋਰ ਹਾਜ਼ਰ ਸਨ।
ਆਪਣੇ ਜੋਸ਼ੀਲੇ ਅੰਦਾਜ਼ ਵਿੱਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖ ਕੇ ਹੀ ਨਿੱਜੀ ਖੇਤਰ ਦੀਆਂ ਕੰਪਨੀਆਂ ਨਾਲ 65000 ਕਰੋੜ ਰੁਪਏ ਦੇ ਬਿਜਲੀ ਸਮਝੌਤੇ ਕੀਤੇ ਸਨ, ਜਿਸ ਦਾ ਖਮਿਆਜ਼ਾ ਅੱਜ ਹਰ ਪੰਜਾਬੀ ਨੂੰ ਭੁਗਤਣਾ ਪੈ ਰਿਹਾ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਕਾਲੇ ਕਾਨੂੰਨ ਪੰਜਾਬ ਦੀ ਆਰਥਿਕਤਾ ਦਾ ਲੱਕ ਤੋੜਨ ਦੀ ਕੋਝੀ ਚਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਦੀ ਆਰਥਿਕਤਾ ਇਸ ਧੰਦੇ ਉੱਤੇ ਖੜ੍ਹੀ ਹੈ, ਇਸੇ ਕਰਕੇ ਹੀ ਇਹ ਕਾਨੂੰਨ ਜਬਰੀ ਕਿਸਾਨਾਂ ਉੱਤੇ ਥੋਪੇ ਜਾ ਰਹੇ ਹਨ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਬਿਜਲੀ ਸਮਝੌਤੇ ਅਤੇ ਤਿੰਨ ਕਾਲੇ ਖੇਤੀ ਕਾਨੂੰਨ ਅਗਲੇ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਰੱਦ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਦਿੱਲੀ ਮਾਡਲ ਦੀ ਲੋੜ੍ਹ ਨਹੀਂ ਹੈ। ਪੰਜਾਬ ਆਪਣੇ ਆਪ ਵਿੱਚ ਮਾਡਲ ਹੋਵੇਗਾ। ਇਸੇ ਤਰ੍ਹਾਂ ਪੰਜਾਬ ਆਪਣੇ ਕਾਨੂੰਨ ਖੁਦ ਬਣਾਉਣ ਦੇ ਸਮਰੱਥ ਹੈ, ਇਸ ਕਰਕੇ ਪੰਜਾਬ ਨੂੰ ਕੇਂਦਰ ਵੱਲੋਂ ਥੋਪੇ ਜਾ ਰਹੇ ਕਾਨੂੰਨਾਂ ਦੀ ਲੋੜ੍ਹ ਨਹੀਂ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਦੀ ਸੋਚ ਦਾ ਪੰਜਾਬ ਸਿਰਜਣ ਲਈ ਹੁਣ ਘਰਾਂ ਵਿੱਚ ਨਾ ਬੈਠਣ ਸਗੋਂ ਬਾਹਰ ਨਿਕਲ ਕੇ ਆਉਣ। ਅੱਜ ਲੋੜ੍ਹ ਹੈ ਕਿ ਹਰੇਕ ਵਰਗ ਨਵੇਂ ਪੰਜਾਬ ਦੀ ਸਿਰਜਣਾ ਵਿੱਚ ਹਿੱਸਾ ਪਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ 13 ਨੁਕਾਤੀ ਪ੍ਰੋਗਰਾਮ ਨੂੰ ਇੱਕ ਹੋਰ ਨਵਾਂ ‘ਲਾਲੀਪਾਪ’ ਦੱਸਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਨਵੇਂ ਸਬਜ਼ਬਾਗ ਦਿਖਾਉਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ ਉਹ ਇਹ ਸਪੱਸ਼ਟ ਕਰੇ ਕਿ ਇਸ ਪ੍ਰੋਗਰਾਮ ਨੂੰ ਹਕੀਕਤ ਵਿੱਚ ਬਦਲਣ ਲਈ ਸਰਕਾਰ ਕੋਲ ਸਾਧਨ ਕਿੱਥੋਂ ਆਉਣਗੇ? ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਨੂੰ ਡੇਢ ਲੱਖ ਰੁਪਏ ਦੇ ਕਰਜ਼ੇ ਵਿੱਚ ਡਬੋ ਦਿੱਤਾ। ਜਿਸ ਦੇ ਵਿਆਜ ਦੇ ਚੱਲਦਿਆਂ ਅੱਜ ਵੀ ਪੰਜਾਬ ਦੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਖੜ੍ਹਾ ਹੈ। ਅੱਜ ਲੋਕਾਂ ਨੂੰ ਸਬਜ਼ਬਾਜ਼ ਦਿਖਾਉਣ ਦੀ ਬਿਜਾਏ ਇਹ ਸੋਚਣ ਦੀ ਲੋੜ੍ਹ ਹੈ ਕਿ ਪੰਜਾਬ ਦਾ ਖ਼ਜ਼ਾਨਾ ਭਰਨਾ ਕਿਵੇਂ ਹੈ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰੱਜ ਦੇ ਲੁੱਟ ਕੀਤੀ। ਪੰਜਾਬ ਵਿੱਚੋਂ 1100 ਕਿਲੋਮੀਟਰ ਦਰਿਆਵਾਂ ਦਾ ਖੇਤਰ ਹੈ। ਪਰ ਪਿਛਲੀ ਸਰਕਾਰ ਵੱਲੋਂ ਰੇਤੇ ਦੇ ਪ੍ਰਤੀ ਮਹੀਨਾ ਸਿਰਫ਼ 3 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਂਦੇ ਸਨ ਜੋ ਕਿ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ 300 ਕਰੋੜ ਰੁਪਏ ਕਰਵਾਏ ਜਾ ਰਹੇ ਹਨ। ਪੰਜਾਬ ਵਿੱਚ ਕੇਬਲ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਹੋਰ ਮਾਫੀਆ ਲੋਕਾਂ ਦਾ ਕਬਜ਼ਾ ਸੀ ਜੋ ਕਿ ਹੌਲੀ ਹੌਲੀ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਉਨ੍ਹਾਂ ਨੇ ਅੱਜ ਤੱਕ ਕਦੇ ਵੀ ਆਪਣੀ ਕੁਰਸੀ ਦੀ ਪ੍ਰਵਾਹ ਨਹੀਂ ਕੀਤੀ। ਭਵਿੱਖ ਵਿੱਚ ਵੀ ਉਹ ਆਪਣੀ ਕੁਰਸੀ ਦੀ ਪ੍ਰਵਾਹ ਨਾ ਕਰਦਿਆਂ ਹਰ ਤਰ੍ਹਾਂ ਦੇ ਮਾਫੀਆ ਰਾਜ ਨੂੰ ਖ਼ਤਮ ਕਰਕੇ ਹੀ ਸਾਹ ਲੈਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਇਸ ਵੇਲੇ ਕੋਈ ਵੀ ਧੜੇਬੰਦੀ ਜਾਂ ਵਿਰੋਧ ਵਿਚਾਰ ਵਾਲੀ ਸਥਿਤੀ ਨਹੀਂ ਹੈ। ਸਾਰੇ ਪਾਰਟੀ ਇੱਕਜੁੱਟ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਆਗਾਮੀ 15 ਅਗਸਤ ਨੂੰ ਹਲਕਾਵਾਰ ਰੈਲੀਆਂ ਦੀ ਸ਼ੁਰੂਆਤ ਕਰਨਗੇ, ਜਿਸ ਦਾ ਆਗਾਜ਼ ਉਨ੍ਹਾਂ ਨੇ ਇਤਿਹਾਸਕ ਧਰਤੀ ਮੋਗਾ ਤੋਂ ਅੱਜ ਕਰ ਦਿੱਤਾ ਹੈ। ਉਨ੍ਹਾਂ ਇਸ ਰੈਲੀ ਵਿੱਚ ਵਰਕਰਾਂ ਦੇ ਭਰਵੇਂ ਇਕੱਠ ਤੋਂ ਗਦਗਦ ਹੁੰਦਿਆਂ ਹਲਕਾ ਵਿਧਾਇਕ ਡਾ. ਹਰਜੋਤ ਕਮਲ ਵੱਲੋਂ ਕੀਤੀ ਜਾ ਰਹੀ ਲੋਕ ਸੇਵਾ ਅਤੇ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਵਿੱਚ ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਸ੍ਰ. ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਨਾਲ ਪਾਰਟੀ ਅਤੇ ਵਰਕਰਾਂ ਵਿੱਚ ਇੱਕ ਨਵੀਂ ਰੂਹ ਫੂਕੀ ਗਈ ਹੈ। ਵਰਕਰਾਂ ਵਿੱਚ ਏਨਾਂ ਉਤਸ਼ਾਹ ਹੈ ਕਿ ਹੁਣ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਕੋਈ ਵੀ ਤਾਕਤ ਰੋਕ ਨਹੀਂ ਸਕਦੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

by Ranjit Singh
2 weeks ago
0

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 