ਨਵਜੋਤ ਸਿੰਘ ਸਿੱਧੂ ਨੇ ਕੀਤੀ ਮ੍ਰਿਤਕ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ
ਚੰਡੀਗੜ੍ਹ,8 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਐਤਵਾਰ ਨੂੰ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ 20 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ । ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਕੱਲ੍ਹ ਪੰਜਾਬ ਕਾਂਗਰਸ ਦੇ ਕਈ ਵਿਧਾਇਕਾਂ ,ਮੰਤਰੀਆਂ ਅਤੇ ਹੋਰਨਾਂ ਵਰਕਰਾਂ ਨਾਲ ਲਖੀਮਪੁਰ ਲਈ ਰਵਾਨਾ ਹੋਏ ਸਨ,ਪਰ ਉਹਨਾਂ ਦੇ ਕਾਫਲੇ ਨੂੰ ਹਰਿਆਣਾ ਯੂਪੀ ਬਾਰਡਰ ਤੇ ਹੀ ਰੋਕ ਲਿਆ ਗਿਆ ਸੀ । ਜਿਸ ਤੋਂ ਬਾਅਦ ਸਿੱਧੂ ਨੂੰ 25 ਜਣਿਆਂ ਦੇ ਕਾਫਲੇ ਨਾਲ ਲਖੀਮਪੁਰ ਜਾਣ ਦੀ ਆਗਿਆ ਦਿੱਤੀ ਗਈ ਸੀ।
Justice Delayed – Justice Denied … With family of brave heart Lovepreet Singh (20), victim of brutal murders by Union Minister’s son pic.twitter.com/Oa3KQ5Gl0m
— Navjot Singh Sidhu (@sherryontopp) October 8, 2021