ਨਵਜੋਤ ਸਿੰਘ ਸਿੱਧੂ ਨੇ ਖਤਮ ਕੀਤੀ ਭੁੱਖ ਹੜਤਾਲ
ਅਜੇ ਮਿਸ਼ਰਾ ਦੇ ਸੈਰੰਡਰ ਤੋਂ ਬਾਅਦ ਲਿਆ ਫੈੇਸਲਾ
ਬਾਕੀ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,9 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਜਿਨ੍ਹਾਂ ਨੇ ਕਿ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੋਇਆ ਹੈ। ਕੱਲ੍ਹ ਸ਼ਾਮ ਤੋਂ ਹੀ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਉਹਨਾਂ ਦੇ ਘਰ ਵਿੱਚ ਹੀ ਭੁੱਖ ਹੜਤਾਲ ਤੇ ਬੈਠੇ ਸਨ, ਉਹ ਲਗਾਤਾਰ ਲਖੀਮਪੁੁਰ ਹਿੰਸਾ ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਸਨ। ਅੱਜ ਅਸ਼ੀਸ਼ ਮਿਸ਼ਰਾ ਦੇ ਪੁਲਿਸ ਅੱਗੇ ਸਮਰਪਣ ਕਰਨ ਤੋਂ ਬਾਅਦ ਸਿੱਧੂ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ ਹੈ।