ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਕੋਰਟ ਅੱਗੇ ਕੀਤਾ ਸਰੰਡਰ, ਥੋੜ੍ਹੀ ਦੇਰ ਵਿੱਚ ਹੋਣਗੇ ਜੇਲ੍ਹ ਦੇ ਅੰਦਰ
ਇਸ ਸਮੇਂ ਹੋ ਰਿਹਾ ਹੈ ਮੈਡੀਕਲ ਚੈੱਕਅਪ
ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)-34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 1 ਸਾਲ ਦੀ ਸਜਾ ਮਿਲਣ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਪਟਿਆਲਾ ਦੀ ਅਦਾਲਤ ਵਿੱਚ ਆਤਮਸਮਰਪਣ ਕਰ ਦਿੱਤਾ ਹੈ। ਇਸ ਸਮੇਂ ਉਹਨਾਂ ਦਾ ਮੈਡੀਕਲ ਚੈੱਕਅੱਪ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਉਹਨਾਂ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਭੇਜ ਦਿੱਤਾ ਜਾਵੇਗਾ।






















