ਨਵਜੋਤ ਸਿੰਘ ਸਿੱਧੂ ਨੇ 13 ਕਾਰਪੋਰੇਸ਼ਨਾਂ ਦੇ ਵਿਧਾਇਕਾਂ ਤੇ ਮੇਅਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ,13 ਅਗਸਤ(ਵਿਸ਼ਵ ਵਾਰਤਾ) ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸ਼ਹਿਰੀ ਹਲਕਿਆਂ ਦੇ ਵਿਧਾਇਕਾਂ ਅਤੇ ਕਾਂਗਰਸੀ ਮੇਅਰਾਂ ਨਾਲ ਮੀਟਿੰਗ ਸੱਦੀ ਸੀ। ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਸਮੇਤ ਲੁਧਿਆਣਾ ਤੋਂ ਭਾਰਤ ਭੂਸ਼ਣ ਆਸ਼ੂ ,ਪਰਗਟ ਸਿੰਘ ਅਤੇ ਅਸ਼ਵਨੀ ਸੇਖੜੀ ਸਮੇਤ ਕਈ ਹੋਰ ਵਿਧਾਇਕਾਂ ਨੇ ਹਿੱਸਾ ਲਿਆ।