ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਭੁੱਖ ਹੜਤਾਲ ਤੇ ਬੈਠੇ ਨਵਜੋਤ ਸਿੰਘ ਸਿੱਧੂ
ਦੋਸ਼ੀਆਂ ਦੀ ਗ੍ਰਿਫਤਾਰੀ ਦੀ ਕਰ ਰਹੇ ਨੇ ਮੰਗ
ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਐਤਵਾਰ ਨੂੰ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ 20 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਹ ਲਗਾਤਾਰ ਆਰੋਪੀ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਜਿਸ ਲਈ ਉਹ ਹੁਣ ਭੁੱਖ ਹੜਤਾਲ ਤੇ ਬੈਠ ਗਏ ਹਨ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਕੱਲ੍ਹ ਪੰਜਾਬ ਕਾਂਗਰਸ ਦੇ ਕਈ ਵਿਧਾਇਕਾਂ ,ਮੰਤਰੀਆਂ ਅਤੇ ਹੋਰਨਾਂ ਵਰਕਰਾਂ ਨਾਲ ਲਖੀਮਪੁਰ ਲਈ ਰਵਾਨਾ ਹੋਏ ਸਨ,ਪਰ ਉਹਨਾਂ ਦੇ ਕਾਫਲੇ ਨੂੰ ਹਰਿਆਣਾ ਯੂਪੀ ਬਾਰਡਰ ਤੇ ਹੀ ਰੋਕ ਲਿਆ ਗਿਆ ਸੀ । ਜਿਸ ਤੋਂ ਬਾਅਦ ਸਿੱਧੂ ਨੂੰ 25 ਜਣਿਆਂ ਦੇ ਕਾਫਲੇ ਨਾਲ ਲਖੀਮਪੁਰ ਜਾਣ ਦੀ ਆਗਿਆ ਦਿੱਤੀ ਗਈ ਸੀ।