ਨਵਜੋਤ ਸਿੱਧੂ ਅਤੇ ਇੰਨਕਮ ਟੈਕਸ ਵਿਭਾਗ ਦਾ ਮਾਮਲਾ,ਹਾਈਕੋਰਟ ਨੇ ਸਿੱਧੂ ਦੇ ਹੱਕ ਵਿੱਚ ਸੁਣਾਇਆ ਫੈਸਲਾ
ਚੰਡੀਗੜ੍ਹ,3 ਦਸੰਬਰ(ਵਿਸ਼ਵ ਵਾਰਤਾ) – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਇੰਨਕਮ ਟੈਕਸ ਵਿਭਾਗ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਸਿੱਧੂ ਦੇ ਹੱਕ ਵਿੱਚ ਸੁਣਾ ਦਿੱਤਾ ਹੈ। ਇਸ ਦੇ ਨਾਲ ਹੀ ਕੋਰਟ ਨੇ ਅੰਮ੍ਰਿਤਸਰ ਇੰਨਕਮ ਟੈਕਸ ਵਿਭਾਗ ਨੂੰ ਸਿੱਧੂ ਦੀ ਅਪੀਲ ਸੁਣਨ ਦੇ ਨਿਰਦੇਸ਼ ਵੀ ਦਿੱਤੇ ਹਨ।






















