ਨਵਜੋਤ ਸਿੱਧੂ ਖਿਲਾਫ ‘ਰੋਡ ਰੇਜ਼’ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
ਪੜ੍ਹੋ,ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 3 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੁਪਰੀਮ ਕੋਰਟ ਅੱਜ ਸਿੱਧੂ ‘ਤੇ 34 ਸਾਲ ਪਹਿਲਾਂ ਰੋਡ ਰੇਜ ਦੌਰਾਨ ਹੋਏ ਕਤਲ ਦੇ ਮਾਮਲੇ ‘ਚ ਅਹਿਮ ਸੁਣਵਾਈ ਕਰੇਗੀ।
ਇਹ ਮਾਮਲਾ ਦਸੰਬਰ 1988 ਦਾ ਹੈ। ਪਟਿਆਲਾ ‘ਚ ਕਾਰ ‘ਤੇ ਜਾਂਦੇ ਸਮੇਂ ਸਿੱਧੂ ਦੀ ਬਜ਼ੁਰਗ ਗੁਰਨਾਮ ਸਿੰਘ ਨਾਲ ਟੱਕਰ ਹੋ ਗਈ। ਗੁੱਸੇ ‘ਚ ਸਿੱਧੂ ਨੇ ਉਸ ‘ਤੇ ਮੁੱਕਾ ਮਾਰ ਦਿੱਤਾ, ਜਿਸ ਤੋਂ ਬਾਅਦ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪਟਿਆਲਾ ਪੁਲਿਸ ਨੇ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।