ਲਖੀਮਪੁਰ ਹਿੰਸਾ ਮਾਮਲਾ
ਨਵਜੋਤ ਸਿੱਧੂ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਕਰੇਗੀ ਲਖੀਮਪੁਰ ਤੱਕ ਮਾਰਚ

ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਹਨਾਂ ਨੇ ਕਿ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੋਇਆ ਹੈ ,ਨੇ ਐਲਾਨ ਕੀਤਾ ਹੈ ਕਿ ਕੱਲ੍ਹ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਵੱਡਾ ਵਫਦ ਲਖੀਮਪੁਰ ਲਈ ਰਵਾਨਾ ਹੋਵੇਗਾ। ਜਾਣਕਾਰੀ ਅਨੁਸਾਰ ਇਹ ਮਾਰਚ ਕੱਲ੍ਹ ਦੁਪਹਿਰ 12 ਵਜੇ ਮੋਹਾਲੀ ਤੋਂ ਸ਼ੁਰੂ ਹੋਵੇਗਾ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਦੇ ਕਈ ਵੱਡੇ ਕਾਂਗਰਸੀ ਆਗੂ ਸਿੱਧੂ ਦੇ ਇਸ ਮਾਰਚ ਵਿੱਚ ਸ਼ਾਮਿਲ ਹੋ ਸਕਦੇ ਹਨ।
ਗੌਰਤਲਬ ਹੈ ਕਿ ਫਿਲਹਾਲ ਯੂਪੀ ਦੇ ਲਖੀਮਪੁਰ ਵਿੱਚ ਧਾਰਾ 144 ਲਗਾਈ ਗਈ ਹੈ। ਇਸ ਦੇ ਨਾਲ ਹੀ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਨੇਤਾ ਨੂੰ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਪ੍ਰਿਅੰਕਾ ਗਾਂਧੀ ਨੂੰ ਰਿਹਾਅ ਕਰਨ ਅਤੇ ਆਰੋਪੀ ਮੰਤਰੀ ਦੇ ਬੇੇਟੇ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਸੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਲਖੀਮਪੁਰ ਖੇੜੀ ਤੱਕ ਮਾਰਚ ਕਰਨਗੇ।
ਅੱਜ ਸ਼ਾਮ ਨੂੰ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰਕੇ ਕੱਲ੍ਹ ਦੇ ਮਾਰਚ ਦੀ ਰਣਨੀਤੀ ਉਲੀਕੀ ਹੈ।
If, by tomorrow, the Union Minister’s son behind the brutal murder of Farmers is not arrested, and our leader @PriyankaGandhi being unlawfully arrested, fighting for farmers is not released, the Punjab Congress will march towards Lakhimpur Kheri ! @INCIndia @INCPunjab
— Navjot Singh Sidhu (@sherryontopp) October 5, 2021






















