ਨਵਜੋਤ ਸਿੱਧੂ ਦੀ ਹਰਭਜਨ ਸਿੰਘ ਨਾਲ ਮਿਲਣੀ ਤੋਂ ਬਾਅਦ ਛਿੜੀ ਨਵੀਂ ਚਰਚਾ

ਚੰਡੀਗੜ੍ਹ,15 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਵਿਖੇ ਕ੍ਰਿਕਟਰ ਹਰਭਜਨ ਸਿੰਘ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ “ਸੰਭਾਵਨਾਵਾਂ ਵਾਲੀ ਤਸਵੀਰ” । ਇਸ ਦੇ ਨਾਲ ਹੀ ਇੱਕ ਵਾਰ ਫਿਰ ਤੋਂ ਹਰਭਜਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੀਆਂ ਕਿਆਸਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਦੱਸ ਦਈਏ ਕਿ ਪਹਿਲਾਂ ਵੀ ਇਹ ਕਿਆਸਰਾਈਆਂ ਲੱਗਦੀਆਂ ਰਹੀਆਂ ਹਨ। ਪਰ, ਹਰਭਜਨ ਸਿੰਘ ਨੇ ਖੁਦ ਟਵੀਟ ਰਾਂਹੀਂ ਇਹਨਾਂ ਖਬਰਾਂ ਨੂੰ ਖਾਰਜ ਕਰ ਦਿੱਤਾ ਸੀ। ਹੁਣ ਜਦੋਂ ਕਿ ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਸਿਰ ਤੇ ਹਨ ਤਾਂ ਕਾਂਗਰਸ ਪਾਰਟੀ ਹਰਭਜਨ ਸਿੰਘ ਦੀ ਕੌਮੀ ਲੋਕਪ੍ਰਿਅਤਾ ਦਾ ਫਾਇਦਾ ਲੈਣ ਲਈ ਉਹਨਾਂ ਨੂੰ ਆਪਣੇ ਨਾਲ ਰਲਾਉਣ ਦੀ ਕੋਸ਼ਿਸ਼ ਕਰ ਸਕਦੀ ਹੈ।
https://twitter.com/sherryontopp/status/1471065589288374273?s=20






















