ਨਵਜੋਤ ਸਿੱਧੂ ਦੇ ਕਰੀਬੀ ਨਰਿੰਦਰ ਲਾਲੀ ਨੂੰ ਕਾਂਗਰਸ ਪਾਰਟੀ ਵਿੱਚੋਂ ਕੱਢਿਆ ਬਾਹਰ
ਚੰਡੀਗੜ੍ਹ 11 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਦੇ ਕਾਂਗਰਸੀ ਆਗੂ ਨਰਿੰਦਰ ਲਾਲੀ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਦੱਸ ਦਈਏ ਕਿ ਨਰਿੰਦਰ ਲਾਲੀ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀ ਹਨ। ਹੋਰ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਬੀਤੇ ਦਿਨ ਲਾਲੀ ਵਲੋਂ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਾਲੇ ਧਰਨੇ ‘ਚ ਸ਼ਾਮਲ ਹੋਣ ਦੀ ਬਜਾਏ ਵੱਖਰੇ ਤੌਰ ’ਤੇ ਧਰਨਾ ਲਗਾਉਣ ਦੇ ਮਾਮਲੇ ਵਿੱਚ ਹੋਈ ਹੈ। ਇਸ ਸੰਬੰਧ ਵਿੱਚ ਰਾਜਾ ਵੜਿੰਗ ਨੇ ਲਾਲੀ ਖਿਲਾਫ਼ ਕਾਰਵਾਈ ਲਈ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਨੂੰ ਪੱਤਰ ਲਿਖਿਆ ਸੀ। ਦੱਸਣਾ ਬਣਦਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਪ੍ਰਧਾਨਗੀ ਕਾਰਜਕਾਲ ਦੌਰਾਨ ਕਾਂਗਰਸੀ ਆਗੂ ਨਰਿੰਦਰ ਪਾਲ ਲਾਲੀ ਨੂੰ ਪਟਿਆਲਾ ਸ਼ਹਿਰੀ ਪ੍ਰਧਾਨ ਦੇ ਆਹੁਦੇ ਨਾਲ ਨਵਾਜਿਆ ਸੀ।