ਨਵਜੋਤ ਸਿੱਧੂ ਦੇ ਪੁਲਿਸ ਵਾਲਿਆਂ ਖਿਲਾਫ ਦਿੱਤੇ ਬਿਆਨ ਖਿਲਾਫ ਪਟੀਸ਼ਨ ‘ਤੇ ਅਦਾਲਤ ਵਿੱਚ ਸੁਣਵਾਈ ਅੱਜ
ਵੱਧ ਸਕਦੀਆਂ ਹਨ ਮੁਸ਼ਕਿਲਾਂ ,ਨੋਟਿਸ ਕੀਤਾ ਜਾ ਸਕਦਾ ਹੈ ਜਾਰੀ
ਚੰਡੀਗੜ੍ਹ,21 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਇੱਕ ਚੋਣ ਰੈਲੀ ਦੌਰਾਨ ਪੁਲਿਸ ਵਾਲਿਆਂ ਖਿਲਾਫ ਵਰਤੀ ਗਈ ਸ਼ਬਦਾਵਲੀ ਦੇ ਵਿਰੋਧ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਪਾਈ ਗਈ ਪਟੀਸ਼ਨ ਤੇ ਅੱਜ ਮੁੱਢਲੀ ਸੁਣਵਾਈ ਹੋਵੇਗੀ। ਇਸ ਦੌਰਾਨ ਜੇਕਰ ਅਦਾਲਤ ਵੱਲੋਂ ਸਿੱਧੂ ਖਿਲਾਫ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਜਾਂਦਾ ਹੈ ਤਾ ਉਹਨਾਂ ਨੂੰ ਨੋਟਿਸ ਜਾਰੀ ਹੋ ਸਕਦਾ ਹੈ।ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਇਹ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਸਿੱਧੂ ਖਿਲਾਫ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਮੰਗ ਕੀਤੀ ਗਈ ਹੈ ਕਿ ਸਿੱਧੂ ਨੇ ਆਈਪੀਸੀ ਦੀ ਧਾਰਾ 500 ਤਹਿਤ ਜੁਰਮ ਕੀਤਾ ਹੈ। ਇਸ ਅਨੁਸਾਰ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਸਿੱਧੂ ਇਸ ਸਮੇਂ ਅੰਮ੍ਰਿਤਸਰ (ਪੂਰਬੀ) ਤੋਂ ਵਿਧਾਇਕ ਹਨ।






















