ਨਵਜੋਤ ਸਿੱਧੂ ਦੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਸੁਣਾਏਗਾ ਫੈਸਲਾ
ਚੰਡੀਗੜ੍ਹ,19 ਮਈ(ਵਿਸ਼ਵ ਵਾਰਤਾ)-ਨਵਜੋਤ ਸਿੱਧੂ ਨਾਲ ਜੁੜੇ 34 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਅੱਜ ਆਪਣਾ ਫੈਸਲਾ ਸੁਣਾਇਆ ਜਾਵੇਗਾ। ਦੱਸ ਦਈਏ ਕਿ 1988 ਵਿੱਚ ਨਵਜੋਤ ਸਿੱਧੂ ਦਾ ਪਾਰਕਿੰਗ ਨੂੰ ਲੈ ਕੇ 65 ਸਾਲਾ ਬਜੁਰਗ ਗੁਰਨਾਮ ਸਿੰਘ ਨਾਲ ਝਗੜਾ ਹੋ ਗਿਆ ਸੀ। ਇਸ ਦੌਰਾਨ ਹੱਥੋਪਾਈ ਵੀ ਹੋਈ ਸੀ। ਜਿਸ ਤੋਂ ਬਾਅਦ ਇਲਾਜ ਦੌਰਾਨ ਬਜੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਬਰੀ ਕਰ ਦਿੱਤਾ ਸੀ ਪਰ ਹੁਣ ਪੀੜਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਪਾਈ ਗਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਿੱਧੂ ਨੂੰ ਦਿੱਤੀ ਗਈ ਸਜਾ ਘੱਟ ਹੈ। ਇਸ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਅੱਜ ਆਪਣਾ ਫੈਸਲਾ ਸੁਣਾਇਆ ਜਾਵੇਗਾ।