ਨਵਜੋਤ ਸਿੱਧੂ ਨੂੰ ਚੰਡੀਗੜ੍ਹ ਕੋਰਟ ਤੋਂ ਮਿਲੀ ਵੱਡੀ ਰਾਹਤ
ਪੜ੍ਹੋ ਕਿਹੜੇ ਮਾਮਲੇ ਵਿੱਚ ਕੋਰਟ ਨੇ ਖਾਰਿਜ ਕੀਤੀ ਮਾਣਹਾਨੀ ਦੀ ਪਟੀਸ਼ਨ
ਚੰਡੀਗੜ੍ਹ,17 ਅਗਸਤ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਅਦਾਲਤ ਨੇ ਸਿੱਧੂ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਇਹ ਕੇਸ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਦਰਜ ਕੀਤਾ ਸੀ।ਦੱਸ ਦਈਏ ਕਿ ਨਵਜੋਤ ਸਿੱਧੂ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੁਲਿਸ ਮੁਲਾਜ਼ਮਾਂ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਜਿਸ ਨੂੰ ਲੈ ਕੇ ਉਹਨਾਂ ਨੂੰ ਕਾਫੀ ਆਲੋਚਨਾਵਾਂ ਦਾ ਸਾਹਮਣੇ ਕਰਨਾ ਪਿਆ ਸੀ। ਇਹ ਵੀ ਜ਼ਿਕਰਯੋਗ ਹੈ ਕਿ ਸਿੱਧੂ ਇਸ ਸਮੇਂ ਰੋਡ ਰੇਜ਼ ਦੇ ਇੱਕ ਪੁਰਾਣੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ ।