ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ ਤੋਂ ਲਿਜਾਇਆ ਗਿਆ ਪੀਜੀਆਈ ਚੰਡੀਗੜ੍ਹ
ਪੜ੍ਹੋ ਕੀ ਹੈ ਵਜ੍ਹਾ
ਚੰਡੀਗੜ੍ਹ,6 ਜੂਨ(ਵਿਸ਼ਵ ਵਾਰਤਾ)-ਪਟਿਆਲਾ ਜੇਲ੍ਹ ਵਿੱਚ ਕੈਦ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਅੱਜ ਮੈਡੀਕਲ ਜਾਂਚ ਲਈ ਚੰਡੀਗੜ੍ਹ ਸਥਿਤ ਪੀਜੀਆਈ ਲਿਜਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਦੇ ਕੁਝ ਟੈਸਟ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਨਹੀਂ ਹੋ ਸਕੇ ਸਨ ਜਿਸ ਕਰਕੇ ਸੋਮਵਾਰ ਦੀ ਸਵੇਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਪੀਜੀਆਈ ਭੇਜਿਆ ਗਿਆ ਹੈ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ 23 ਮਈ ਨੂੰ ਸਿੱਧੂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਚੈੱਕਅਪ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਕੀਤਾ ਗਿਆ ਸੀ ਅਤੇ ਕੋਰਟ ਨੇ ਉਹਨਾਂ ਲਈ ਵਿਸ਼ੇਸ਼ ਖਾਣੇ ਦੀ ਮੰਨਜ਼ੂਰੀ ਵੀ ਦਿੱਤੀ ਸੀ।























