ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਨਾਰਾਜ਼ ਕਾਂਗਰਸ ਦੇ ਪ੍ਰਮੁੱਖ ਬੁਲਾਰੇ ਨੇ ਛੱਡੀ ਪਾਰਟੀ
ਚੰਡੀਗੜ੍ਹ,6 ਦਸੰਬਰ(ਵਿਸ਼ਵ ਵਾਰਤਾ) ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅੱਜ ਪਾਰਟੀ ਦੇ ਇੱਕ ਪ੍ਰਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦਾ ਮੁੱਖ ਕਾਰਨ ਉਹਨਾਂ ਨੇ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਨੂੰ ਦੱਸਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ 2022 ਦੀਆਂ ਚੋਣਾਂ ਜਿੱਤਣ ਲਈ ਮਜਬੂਤ ਸਥਿਤੀ ਚ ਸੀ।