ਨਵਜੋਤ ਸਿੱਧੂ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ
ਚੰਡੀਗੜ੍ਹ 26 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੀਐਲਪੀ ਮਾਮਲੇ ਵਿੱਚ ਲੁਧਿਆਣਾ ਦੇ ਸੀਜੇਐਮ ਖਿਲਾਫ਼ ਪਾਈ ਪਟੀਸ਼ਨ ਅਰਜ਼ੀ ਹੁਣ ਹਾਈਕੋਰਟ ਵੱਲੋਂ ਮਨਜ਼ੂਰ ਹੋ ਗਈ ਹੈ। ਹੁਣ ਉਨ੍ਹਾਂ ਨੂੰ ਸੀਐਲਯੂ ਮਾਮਲੇ ’ਚ ਲੁਧਿਆਣਾ ਕੋਰਟ ’ਚ ਫਿਜ਼ੀਕਲ ਤੌਰ ’ਤੇ ਆਉਣ ਤੋਂ ਰਾਹਤ ਮਿਲ ਗਈ ਹੈ ਉਹਨਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਦੱਸ ਦਈਏ ਕਿ ਇਸ ਮਾਮਲੇ ’ਚ ਲੁਧਿਆਣਾ ਅਦਾਲਤ ਵੱਲੋਂ ਤਲਬ ਕੀਤੇ ਜਾਣ ’ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤਣ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਆਉਣ ਦੇ ਆਦੇਸ਼ ਦਿੱਤੇ ਸਨ।