ਨਵਜੋਤ ਸਿੱਧੂ ਨੇ ਕੇਜਰੀਵਾਲ ਦੇ ਖਿਲਾਫ ਖੋਲ੍ਹਿਆ ਮੋਰਚਾ
ਦਿੱਲੀ ਦੇ ਅਧਿਆਪਕਾਂ ਨਾਲ ਧਰਨੇ ਵਿੱਚ ਹੋਏ ਸ਼ਾਮਲ
ਕੇਜਰੀਵਾਲ ਤੇ ਸ਼ਾਇਰਾਨਾ ਅੰਦਾਜ਼ ਵਿੱਚ ਕਸਿਆ ਤੰਜ
ਚੰਡੀਗੜ੍ਹ, 5 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਮੋਰਚਾ ਖੋਲ੍ਹਿਆ ਹੈ। ਉਹ ਅੱਜ ਦਿੱਲੀ ਵਿਖੇ ਧਰਨੇ ਨੇ ਬੈਠੇ ਅਧਿਆਪਕਾ ਦੇ ਧਰਨੇ ਵਿੱਚ ਸ਼ਾਮਲ ਹੋਏ। ਉਹਨਾਂ ਨੇ ਕੇਜਰੀਵਾਲ ਨੂੰ ਸ਼ਾਇਰਾਨਾ ਅੰਦਾਜ਼ ਵਿੱਚ ਤੰਜ ਕਸਿਆ ਉਹਨਾਂ ਨੇ ਕਿਹਾ “ਕੇਜਰੀਵਾਲ ਸਾਹਬ… ਪੰਜਾਬ ਮੇਂ ਆਕਰ ਲੈਕਟਰ ਕਰਤੇ ਹੋ ਅਰੇ ਗੁਰੂ.. ਆਪਣਾ ਰੋਗ ਬੜ੍ਹਤਾ ਜਾਏ, ਔਰ ਦੂਸਰੋਂ ਕੋ ਦਵਾ ਬਤਾਏ”
ਗੈਸਟ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਕੇਜਰੀਵਾਲ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕੇਜਰੀਵਾਲ ਤੇ ਨਿਸ਼ਾਨਾ ਸਾਧਦਿਆਂ ਕਿਹਾ “ਭੋਲੀ ਸੂਰਤ ਦਿਲ ਦੇ ਖੋਟੇ, ਨਾਮ ਬੜੇ ਔਰ ਦਰਸ਼ਨ ਛੋਟੇ।” ਇਸ ਦੌਰਾਨ ਗੈਸਟ ਅਧਿਆਪਕਾਂ ਵਲੋਂ ਵੀ ਸਿੱਧੂ ਦਾ ਪੂਰਾ ਸਾਥ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਤਾਂ ਬਹੁਤ ਭਾਸ਼ਣ ਦੇ ਰਹੇ ਸੀ, ਪਰ ਉਨ੍ਹਾਂ ਨੂੰ ਆਪਣੇ ਰਾਜ ਦਾ ਕੁਝ ਨਹੀਂ ਪਤਾ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿੱਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਧਰਨੇ ਤੇ ਬੈਠੇ ਅਧਿਆਪਕਾ ਦੇ ਧਰਨੇ ਵਿੱਚ ਸ਼ਾਮਲ ਹੋਏ ਸਨ।
























