ਜਲੰਧਰ 14 ਜੂਨ – ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਅੱਜ ਜਲੰਧਰ ਵਿਚ ਵੱਡੀ ਕਾਰਵਾਈ ਕੀਤੀ। ਉਹਨਾਂ ਨੇ ਜਲੰਧਰ ਨਗਰ ਨਿਗਮ ਦੇ 8 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ। ਇਸ ਤੋਂ ਇਲਾਵਾ 10 ਮੁਲਾਜ਼ਮਾਂ ਨੂੰ ਚਾਰਜ਼ਸ਼ੀਟ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਜਲੰਧਰ ਵਿਚ ਕਈ ਥਾਵਾਂ ਉਤੇ ਛਾਪੇਮਾਰੀ ਕੀਤੀ ਗਈ ਤੇ ਕਈ ਦੁਕਾਨਾਂ ਨੂੰ ਸੀਲ ਕਰ ਦਿਤਾ।