ਆਈਪੀਐਸ ਸਹੋਤਾ ਕੋਲੋਂ ਡੀਜੀਪੀ ਦਾ ਵਾਧੂ ਚਾਰਜ ਖੁੱਸਣਾ ਤੈਅ
ਨਵਜੋਤ ਸਿੱਧੂ ਨੇ ਟਵੀਟ ਕਰਕੇ ਡੀਜੀਪੀ ਨੂੰ ਬਣਾਇਆ ਨਿਸ਼ਾਨਾ

ਚੰਡੀਗੜ੍ਹ,30 ਸਤੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦਾ ਆਈਪੀਐਸ ਇਕਬਾਲਪ੍ਰੀਤ ਸਹੋਤਾ ਤੇ ਹਮਲਾ ਕਰਦੇ ਹੋਏ ਟਵੀਟ ਕੀਤਾ ਹੈ ਕਿ ਆਈਪੀਐਸ ਸਹੋਤਾ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੈਂਬਰ ਸਨ ਅਤੇ ਉਹਨਾਂ ਨੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ ਸੀ। ਇਸ ਤੋਂ ਇਲਾਵਾ ਸਿੱਧੂ ਨੇ ਇਹ ਵੀ ਕਿਹਾ ਹੈ ਕਿ 2018 ਵਿੱਚ ਸਹੋਤਾ ਨੇ ਗਲਤ ਢੰਗ ਨਾਲ ਦੋ ਸਿੱਖ ਨੋਜੁਵਾਨਾਂ ਨੂੰ ਫਸਾਇਆ ਸੀ।
ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਕੁੱਝ ਮਿੰਟ ਪਹਿਲਾਂ ਸਿੱਧੂ ਦਾ ਅਜਿਹਾ ਬਿਆਨ ਇਹ ਸਿੱਧ ਕਰਦਾ ਹੈ ਕਿ ਮੁੱਖ ਮੰਤਰੀ ਨੇ ਸਿੱਧੂ ਦੀ ਮੰਗ ਪਹਿਲਾਂ ਹੀ ਮੰਨ ਲਈ ਹੈ। ਮੁੱਖ ਮੰਤਰੀ ਨੇ ਵੀ ਕੱਲ੍ਹ ਪ੍ਰੈੱਸ ਕਾਨਫਰੰਸ ਵਿੱਚ ਐਲਾਨ ਕੀਤਾ ਸੀ ਕਿ ਉਹ ਕਿਸੇ ਦੀ ਨਿਯੁਕਤੀ ਨੂੰ ਲੈ ਕੇ ਬਜਿੱਦ ਨਹੀਂ ਹਨ।






















