ਨਵਜੋਤ ਸਿੱਧੂ ਨੇ ਖੁਦ ਦੱਸੀ ਅਸਤੀਫਾ ਦੇਣ ਦੀ ਵਜ੍ਹਾ
ਡੀਜੀਪੀ ਤੇ ਐਡਵੋਕੇਟ ਜਨਰਲ ਦੀਆਂ ਨਿਯੁਕਤੀਆਂ ਤੇ ਚੁੱਕੇ ਸਵਾਲ
ਕੈਬਨਿਟ ਵਿੱਚ ਦਾਗੀ ਮੰਤਰੀਆਂ ਦੀ ਹਾਜ਼ਰੀ ਬਾਰੇ ਵੀ ਕਹੀ ਵੱਡੀ ਗੱਲ
ਚੰਡੀਗੜ੍ਹ,29 ਸਤੰਬਰ(ਵਿਸ਼ਵ ਵਾਰਤਾ)– ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਿੱਧ ਨੇ ਕਿਹਾ ਕਿ ਪੁਰਾਣੇ ਅਧਿਕਾਰੀਆਂ ਨੂੰ ਵਾਪਸ ਲਿਆ ਕਿ ਪੁਰਾਣਾ ਸਿਸਟਮ ਵੀ ਵਾਪਸ ਲਿਆਂਦਾ ਗਿਆ ਹੈ। ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ 6 ਸਾਲ ਪਹਿਲਾਂ ਬਾਦਲਾਂ ਨੂੰ ਕਲੀਨ ਚਿੱਟ ਦੇਣ ਵਾਲੇ ਅਧਿਕਾਰੀਆਂ ਨੂੰ ਨਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਵਿੱਚ ਨਵੇਂ ਕਾਰਜਕਾਰੀ ਡੀਜੀਪੀ ਇਕਬਾਲ ਪ੍ਰੀਤ ਸਹੋਤਾ ਨੂੰ ਸਿੱਧਾ ਨਿਸ਼ਾਨਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਜਿਹਨਾਂ ਨੇ ਸੁਮੇਧ ਸੈਣੀ ਨੂੰ ਬਲੈਂਕੇਟ ਬੇਲ ਦਿਵਾਈ ਸੀ, ਉਹਨਾਂ ਨੂੰ ਹੀ ਦੋਬਾਰਾ ਜਿੰਮੇਵਾਰੀ ਦਿੱਤੀ ਗਈ ਹੈ।ਸਿੱਧੂ ਨੇ ਕਿਹਾ ਕਿ ਮੈਂ ਹਾਈਕਮਾਨ ਨੂੰ ਗੁੰਮਰਾਹ ਨਹੀਂ ਕੀਤਾ ਅਤੇ ਨੀ ਹੀ ਅਜਿਹਾ ਹੋਣ ਦਿਆਂਗਾ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਮੈਂ ਡੱਟ ਕੇ ਲੜਾਂਗਾ ਅਤੇ ਮੈਂ ਕਿਸੇ ਅਹੁਦੇ ਦੇ ਜਾਣ ਦੀ ਪਰਵਾਹ ਨਹੀਂ ਕਰਦਾ। ਇਸ ਦੇ ਨਾਲ ਹੀ ਸਿੱਧੁੂ ਨੇ ਕੈਬਨਿਟ ਵਿੱਚ ਭ੍ਰਿਸ਼ਟਾਚਾਰ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਮੰਤਰੀਆਂ ਤੇ ਵੀ ਸਵਾਲ ਚੁੱਕੇ ਹਨ।
ਇਸ ਸਭ ਦੇ ਵਿਚਕਾਰ ਕਾਂਗਰਸ ਹਾਈ ਕਮਾਂਡ ਨੇ ਫਿਲਹਾਲ ਨਵਜੋਤ ਸਿੱਧੂ ਦਾ ਅਸਤੀਫਾ ਰੱਦ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪਟਿਆਲਾ ਵਿੱਚ ਸਿੱਧੂ ਦੇ ਘਰ ਵਿੱਚ ਵਿਧਾਇਕਾਂ ਦਾ ਆਉਣਾ ਜਾਣਾ ਜਾਰੀ ਹੈ।