ਨਵਜੋਤ ਸਿੱਧੂ ਨੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਰਦਾਸ
ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ। ਉਹਨਾਂ ਨੇ ਉਥੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਰਦਾਸ ਕੀਤੀ। ਇਸ ਸਮੇਂ ਉਹਨਾਂ ਨੇ ਪਾਕਿਸਤਾਨ ਦੀ ਸਰਹੱਦ ਤੇ ਪਹੁੰਚ ਕੇ ਦੂਰਬੀਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕੀਤੇ।

ਜ਼ਿਕਰਯੋਗ ਹੈ ਕਿ ਪਿਛਲੀ ਬਾਰ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਵਿੱਚ ਸਿੱਧੂ ਦੀ ਪ੍ਰਮੁੱਖ ਭੂਮਿਕਾ ਰਹੀ ਸੀ। ਹੁਣ ਵੀ ਸਿੱਧੂ ਜੋਰਾਂ-ਸ਼ੋਰਾਂ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਆਵਾਜ ਉੱਠਾਉਂਦੇ ਰਹਿੰਦੇ ਹਨ।





















