ਨਵਜੋਤ ਸਿੱਧੂ ਨੇ ਪਟਿਆਲਾ ਅਦਾਲਤ ਵਿੱਚ ਕੀਤਾ ਆਤਮਸਮਰਪਣ
ਚੰਡੀਗੜ੍ਹ,20 ਮਈ(ਵਿਸ਼ਵ ਵਾਰਤਾ)-34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 1 ਸਾਲ ਦੀ ਸਜਾ ਮਿਲਣ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਪਟਿਆਲਾ ਦੀ ਅਦਾਲਤ ਵਿੱਚ ਆਤਮਸਮਰਪਣ ਕਰ ਦਿੱਤਾ ਹੈ। ਇੱਥੇ ਉਹਨਾਂ ਦਾ ਮੈਡੀਕਲ ਚੈੱਕਅੱਪ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਉਹਨਾਂ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਭੇਜ ਦਿੱਤਾ ਜਾਵੇਗਾ।