ਨਵੀਂ ਦਿੱਲੀ, 13 ਅਗਸਤ – ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਲਈ 18 ਅਗਸਤ ਦੇ ਇਸਲਾਮਾਬਾਦ ਵਿਚ ਪ੍ਰਸਤਾਵਿਤ ਉਹਨਾਂ ਦੇ ਸਹੁੰ ਚੁੱਕ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਵਿਅਕਤੀਗਤ ਤੌਰ ਤੇ ਸੱਦਾ ਦਿੱਤਾ ਹੈ। ਇਸ ਦੌਰਾਨ ਨਵਜੋਤ ਸਿੱਧੂ ਨੇ ਪਾਕਿਸਤਾਨ ਜਾਣ ਲਈ ਕਾਗਜ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਿਲਸਿਲੇ ਵਿਚ ਉਹ ਅੱਜ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਦਫਤਰ ਪਹੁੰਚੇ ਤੇ ਕਾਗਜ਼ੀ ਕਾਰਵਾਈ ਪੂਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ।
ਨਵਜੋਤ ਸਿੱਧੂ ਨੇ ਕਿਹਾ ਕਿ ਕੁਝ ਰਸਮਾਂ ਪੂਰੀਆਂ ਕਰਨ ਲਈ ਇਥੇ ਪਹੁੰਚੇ ਹਨ। ਸਿੱਧੂ ਨੇ ਕਿਹਾ ਕਿ ਮੈਂ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਹੁਣ ਇਹ ਸਰਕਾਰ ਉਤੇ ਤੈਅ ਕਰਦਾ ਹੈ ਕਿ ਉਹ ਉਹਨਾਂ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦਿੰਦੀ ਹੈ ਜਾਂ ਨਹੀਂ।