ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ,ਟਵੀਟ ਕਰਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ,30ਜੂਨ(ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗ਼ਾਵਤੀ ਸੁਰਾਂ ਦੀ ਪਹਿਲ ਕਰਨ ਵਾਲੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕਾਂਗਰਸ ਹਾਈ ਕਮਾਨ ਦੇ ਦਿੱਲੀ ਦਰਬਾਰ ਪੁੱਜ ਗਏ ਹਨ । ਉਨ੍ਹਾਂ ਨੇ ਸਭ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਟਵੀਟ ਰਾਹੀਂ ਉਸ ਦੀ ਫੋਟੋ ਸ਼ੇਅਰ ਕੀਤੀ ਅਤੇ ਨਾਲ ਲਿਖਿਆ ਕਿ ਬਹੁਤ ਲੰਬੇ ਸਮੇਂ ਬਾਅਦ ਪ੍ਰਿਯੰਕਾ ਜੀ ਨਾਲ ਮੁਲਾਕਾਤ ਹੋਈ ਹੈ। ਸਿੱਧੂ ਵਲੋਂ ਇਹ ਤਸਵੀਰ ਹੁਣ ਤੋਂ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ। ਪਰ ਮੀਟਿੰਗ ਸਬੰਧੀ ਉਹਨਾਂ ਵਲੋਂ ਅਜੇ ਤਕ ਕੋਈ ਵੇਰਵਾ ਜਨਤਕ ਨਹੀਂ ਕੀਤਾI






















