ਪੰਜਾਬ ਕਾਂਗਰਸ ਦਾ ਕਲੇਸ਼ ਸ਼ਿਖਰਾਂ ‘ਤੇ
ਨਵਜੋਤ ਸਿੱਧੂ ਨੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਕੱਸਿਆ ਤੰਜ
ਸੁਨੀਲ ਜਾਖੜ ਨੇ ਟਵੀਟਰ ਰਾਂਹੀ ਦਿੱਤਾ ਜਵਾਬ

ਚੰਡੀਗੜ੍ਹ,26 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ ਤੋਂ ਆਪਣੀ ਹੀ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਬੇਅਦਬੀ ਅਤੇ ਡਰੱਗ ਰੈਕੇਟ ਨਾਲ ਜੁੜੇ ਮਾਮਲਿਆਂ ਵਿੱਚ ਹੋ ਰਹੀ ਕਾਰਗੁਜਾਰੀ ਤੇ ਸਵਾਲ ਚੁੱਕੇ ਹਨ। ਸਿੱਧੂ ਨੇ ਐਸਟੀਐਫ ਦੀ ਰਿਪੋਰਟ ਜਨਤਕ ਨਾ ਕੀਤੇ ਜਾਣ ਦਾ ਵੀ ਜਿਕਰ ਕੀਤਾ ਹੈ। ਕਾਂਗਰਸ ਪ੍ਰਧਾਨ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਬਲੈਂਕੇਟ ਬੇਲ ਖਿਲਾਫ ਪੰਜਾਬ ਸਰਕਾਰ ਵੱਲੋਂ ਹਜੇ ਤੱਕ ਕੋਈ ਪਟੀਸ਼ਨ ਨਾ ਪਾਏ ਜਾਣ ਤੇ ਵੀ ਰੋਸ ਪ੍ਰਗਟਾਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਸਿਰਫ ਉਹਨਾਂ ਮੁੱਦਿਆਂ ਤੇ ਹੀ ਸਵਾਲ ਚੁੱਕ ਰਹੇ ਹਨ ਜਿਨ੍ਹਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਸੀ।
ਇਸ ਸਭ ਤੋਂ ਇਲਾਵਾ ਸਿੱਧੂ ਨੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ “ਕੀ ਕਦੇ ਸਾਬਕਾ ਪ੍ਰਧਾਨ ਨੇ ਵੀ ਇਹਨਾਂ ਮੁੱਦਿਆਂ ਤੇ ਗੱਲ ਕੀਤੀ ਹੈ?” ਜਿਸ ਤੋਂ ਥੋੜ੍ਹੀ ਦੇਰ ਬਾਅਦ ਹੀ ਸਿੱਧੂ ਦੇ ਭਾਸ਼ਣ ਦੀ ਵੀਡੀਓ ਕਲਿੱਪ ਸ਼ੇਅਰ ਕਰਦਿਆਂ ਸੁਨਿਲ ਜਾਖੜ ਨੇ ਲਿਖਿਆ ਕਿ “
बुत हम को कहे काफ़िर, अल्लाह की मर्जी है
सूरज में लगे धब्बा, फ़ितरत के करिश्में हैं I
……….
बरकत जो नहीं होती, नीयत की खराबी है। pic.twitter.com/pzdVQeB9wA— Sunil Jakhar (@sunilkjakhar) November 26, 2021






















