ਨਵਜੋਤ ਸਿੱਧੂ ਮੰਤਰੀਆਂ ਤੇ ਵਿਧਾਇਕਾਂ ਦੇ ਜਥੇ ਨਾਲ ਅੱਜ ਜਾਣਗੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ

ਚੰਡੀਗੜ੍ਹ, 20 ਨਵੰਬਰ(ਵਿਸ਼ਵ ਵਾਰਤਾ)-ਅੱਜ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਕਤਕ ਹੋਣਗੇ । ਉਹਨਾਂ ਦੇ ਨਾਲ ਇਸ ਜਥੇ ਵਿਚ ਕਈ ਕੈਬਨਿਟ ਮੰਤਰੀ ਤੇ ਵਿਧਾਇਕ ਵੀ ਸ਼ਾਮਲ ਹੋਣਗੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਤੋਂ ਇਲਾਵਾ ਓਮ ਪ੍ਰਕਾਸ਼ ਸੋਨੀ, ਅਰੁਣਾ ਚੌਧਰੀ, ਸੰਗਤ ਸਿੰਘ ਗਿਲਜ਼ਿਆ, ਕੁਲਬੀਰ ਸਿੰਘ ਜੀਰਾ, ਹਰਮਿੰਦਰ ਸਿੰਘ ਗਿੱਲ, ਨਵਦੀਪ ਸਿੰਘ ਗਿੱਲ, ਰਜਿੰਦਰ ਸਿੰਘ, ਅਮਿਤ ਵਿਜ, ਮੇਜਰ ਸਿੰਘ ਆਦਿ ਸ਼ਾਮਲ ਹੋਣਗੇ। ਇਹ ਸਾਰੇ ਕਰਤਾਰਪੁਰ ਕਾਰੀਡੋਰ ਦੇ ਰਸਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।






















