ਨਵਜੋਤ ਸਿੱਧ ਖਿਲਾਫ ਰੋਡ-ਰੇਜ਼ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,25 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ 34 ਸਾਲ ਰੋਡ ਰੇਜ਼ ਮਾਮਲੇ ਵਿੱਚ ਪਾਈ ਗਈ ਰੀਵਿਊ ਪਟੀਸ਼ਨ ਤੇ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ। ਦੱਸ ਦਈਏ ਕਿ 1988 ਵਿੱਚ ਸੜਕ ਤੇ ਹੋਏ ਵਿਵਾਦ ਦੌਰਾਨ ਨਵਜੋਤ ਸਿੱਧੂ ਅਤੇ ਉਸਦੇ ਇੱਕ ਦੋਸਤ ਦੀ ਇੱਕ ਬਜੁਰਗ ਨਾਲ ਝੜਪ ਹੋ ਗਈ ਸੀ ਅਤੇ ਇਸ ਤੋਂ ਬਾਅਦ ਉਸ ਬਜੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪਹਿਲਾਂ ਹਾਈ ਕੋਰਟ ਨੇ ਸਿੱਧੂ ਅਤੇ ਉਸਦੇ ਦੋਸਤ ਨੂੰ ਤਿੰਨ ਸਾਲ ਸਜਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ। ਹਾਲਾਂਕਿ ਬਾਅਦ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਰਾਹਤ ਦਿੰਦੇ ਹੋਏ ਮਹਿਜ਼ ਇੱਜ ਹਜ਼ਾਰ ਦਾ ਜੁਰਮਾਨਾ ਲਗਾਇਆ ਸੀ। ਜਿਸ ਤੋਂ ਬਾਅਦ 2018 ਵਿੱਚ ਉਕਤ ਬਜੁਰਗ ਦੇ ਬੇਟੇ ਵੱਲੋਂ ਸਿੱਧੂ ਖਿਲਾਫ ਰੀਵੀਊ ਪਟੀਸ਼ਨ ਪਾਈ ਗਈ ਹੈ। ਜਿਸ ਤੇ ਸੁਣਵਾਈ ਅੱਜ ਹੋਵੇਗੀ।
ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਅਦਾਲਤ ਵਿੱਚ ਇੱਕ ਹਲਫਨਾਮਾ ਦਾਖਲ ਕੀਤਾ ਗਿਆ ਅਤੇ ਇਸਦੇ ਜਰੀਏ ਰੀਵੀਊ ਪਟੀਸ਼ਨ ਖਾਰਜ ਕਰਨ ਦੀ ਮੰਗ ਕੀਤੀ ਹੈ। ਇਸ ਹਲ਼ਫਨਾਮੇ ਵਿੱਚ ਸਿੱਧੂ ਨੇ ਆਪਣੇ ਸਿਆਸੀ ਅਤੇ ਖੇਡ ਕਰੀਅਰ ਨੂੰ ਵੀ ਆਧਾਰ ਬਣਾਇਆ ਹੈ।