ਨਵਦੀਪ ਸਿੰਘ ਗੋਲਡੀ ਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਵਾਈਸ ਪ੍ਰਧਾਨ ਵੱਜੋਂ ਨਿਯੁਕਤੀ
ਚੰਡੀਗੜ੍ਹ, 27ਫਰਵਰੀ(ਵਿਸ਼ਵ ਵਾਰਤਾ)- ਸੀਨੀਅਰ ਕਾਂਗਰਸੀ ਆਗੂ ਨਵਦੀਪ ਸਿੰਘ ਗੋਲਡੀ ਨੂੰ ਕਾਂਗਰਸ ਪਾਰਟੀ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਪਾਰਟੀ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵਦੀਪ ਗੋਲਡੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਅਤੇ ਹਾਈਕਮਾਨ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।























