• Latest
  • Trending
ਨਵਾਂਸ਼ਹਿਰ ਵਿਚ ਕੋਵਿਡ-19 ਟੀਕਾਕਰਨ ਲਈ ‘ਡਰਾਈ ਰਨ’ ਅਭਿਆਸ ਸਫਲ

ਨਵਾਂਸ਼ਹਿਰ ਵਿਚ ਕੋਵਿਡ-19 ਟੀਕਾਕਰਨ ਲਈ ‘ਡਰਾਈ ਰਨ’ ਅਭਿਆਸ ਸਫਲ

6 years ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

17 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

21 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

26 minutes ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

1 hour ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

2 hours ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

2 hours ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

4 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

4 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

5 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

5 hours ago
Hindi News
English News
Sunday, November 22, 2026
No Result
View All Result
27 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂਸ਼ਹਿਰ ਵਿਚ ਕੋਵਿਡ-19 ਟੀਕਾਕਰਨ ਲਈ ‘ਡਰਾਈ ਰਨ’ ਅਭਿਆਸ ਸਫਲ

December 29, 2020
in ਖਬਰਾਂ, ਪੰਜਾਬ
ਨਵਾਂਸ਼ਹਿਰ ਵਿਚ ਕੋਵਿਡ-19 ਟੀਕਾਕਰਨ ਲਈ ‘ਡਰਾਈ ਰਨ’ ਅਭਿਆਸ ਸਫਲ
ਨਵਾਂਸ਼ਹਿਰ ਵਿਚ ਕੋਵਿਡ-19 ਟੀਕਾਕਰਨ ਲਈ ‘ਡਰਾਈ ਰਨ’ ਅਭਿਆਸ ਸਫਲ
– ਸਿਹਤ ਵਿਭਾਗ ਕੋਵਿਡ-19 ਟੀਕਾਕਰਨ ਲਈ ਪੂਰੀ ਤਰ੍ਹਾਂ ਤਿਆਰ
ਨਵਾਂਸ਼ਹਿਰ ਵਿਚ ਕੋਵਿਡ-19 ਟੀਕਾਕਰਨ ਲਈ ‘ਡਰਾਈ ਰਨ’ ਅਭਿਆਸ ਸਫਲ

ਨਵਾਂਸ਼ਹਿਰ 29 ਦਸੰਬਰ (ਵਿਸ਼ਵ ਵਾਰਤਾ)-ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ ਦੀ ਯੋਗ ਅਗਵਾਈ ਹੇਠ ਅੱਜ ਕੋਵਿਡ-19 ਵੈਕਸੀਨ ਲਈ ਦੋ ਦਿਨਾ ‘ਡਰਾਈ ਰਨ’ ਅਭਿਆਸ ਸਫਲਤਾਪੂਰਵਕ ਨੇਪਰੇ ਚਾੜਿਆ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪੰਜ ਸੈਸ਼ਨ ਸਾਈਟਾਂ ਸਿਵਲ ਹਸਪਤਾਲ ਨਵਾਂਸ਼ਹਿਰ, ਸੀ.ਐਚ.ਸੀ. ਮੁਕੰਦਪੁਰ, ਮਿੰਨੀ ਪੀ.ਐਚ.ਸੀ. ਜਾਡਲਾ, ਸਬ ਸੈਂਟਰ ਉਸਮਾਨਪੁਰ ਅਤੇ ਆਈ.ਵੀ.ਵਾਈ ਹਸਪਤਾਲ, ਨਵਾਂਸ਼ਹਿਰ ਵਿਖੇ ਸਵੇਰੇ 9.00 ਵਜੇ ਡਰਾਈ ਰਨ ਅਭਿਆਸ ਸ਼ੁਰੂ ਹੋਇਆ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਟੀਕਾਕਰਨ ਲਈ ਤੈਅ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ‘ਡਮੀ ਟੀਕਾਕਰਨ’ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ। ਡਰਾਈ ਰਨ ਅਭਿਆਸ ਦਾ ਮੁੱਖ ਉਦੇਸ਼ ਟੀਕਾਕਰਨ ਪ੍ਰਕਿਰਿਆ ਦੀ ਪਰਖ ਕਰਨਾ ਸੀ, ਜਿਸ ਵਿਚ ਯੋਜਨਾ ਤੇ ਤਿਆਰੀ, ਸੈਸ਼ਨ ਸਾਈਟਾਂ ਬਣਾਉਣੀਆਂ, ਕੋ-ਵਿਨ ਐਪ ਦੀ ਸਥਿਤੀ ਨੂੰ ਦੇਖਣਾ, ਸਾਈਟਾਂ ਦੀ ਮੈਪਿੰਗ, ਹੈਲਥ ਕੇਅਰ ਵਰਕਰ ਡਾਟਾ ਸਫਲਤਾਪੂਰਵਕ ਅਪਲੋਡ ਕਰਨਾ, ਵੈਕਸੀਨ ਲੈ ਕੇ ਜਾਣ, ਵੈਕਸੀਨ ਦੀ ਵੰਡ, ਸੈਸ਼ਨ ਪਲਾਨਿੰਗ, ਟੀਕਾਕਰਨ ਟੀਮਾਂ ਦੀ ਤਾਇਨਾਤੀ ਅਤੇ ਹੋਰ ਸਾਜੋ-ਸਮਾਨ ਸੈਸ਼ਨ ਸਾਈਟਾਂ ਤੱਕ ਪਹੁੰਚਾਉਣਾ ਆਦਿ ਸ਼ਾਮਲ ਸੀ।    
ਡਾ. ਭਾਟੀਆ ਨੇ ਦੱਸਿਆ ਕਿ ਕੋਵਿਡ-19 ਦੇ ਲਾਭਪਾਤਰੀਆਂ ਨੂੰ ਇਕ ਦਿਨ ਪਹਿਲਾਂ ਹੀ ਕੋ-ਵਿਨ ਪੋਰਟਲ ਰਾਹੀਂ ਟੀਕਾਕਰਨ ਲਈ ਮੈਸੇਜ ਭੇਜ ਦਿੱਤੇ ਗਏ, ਜਿਨ੍ਹਾਂ ਨੇ ਅੱਜ ਆਪਣੇ ਨਿਰਧਾਰਿਤ ਸੈਸ਼ਨ ਸਥਾਨਾਂ ਉੱਤੇ ਪਹੁੰਚ ਕੇ ਟੀਕਾਕਰਨ ਦੇ ਅਭਿਆਸ ਵਿਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਹਰੇਕ ਸੈਸ਼ਨ ਸਾਈਟ ਉੱਤੇ ਵੇਟਿੰਗ ਰੂਮ, ਟੀਕਾਕਰਨ ਰੂਮ ਅਤੇ ਨਿਗਰਾਨੀ ਰੂਮ ਬਣਾਏ ਗਏ ਸਨ।  
ਡਾ. ਭਾਟੀਆ ਨੇ ਅੱਗੇ ਦੱਸਿਆ ਕਿ ਇਸ ਮੋਕ ਡਰਿੱਲ ਵਿਚ ਹਰੇਕ ਸੈਸ਼ਨ ਸਾਈਟ ਉੱਤੇ ਪੰਜ-ਪੰਜ ਵੈਕਸੀਨੇਸ਼ਨ ਅਫਸਰ ਅਤੇ ਇਕ ਸੁਪਰਵਾਈਜਰ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਨੂੰ ਕੋਵਿਡ-19 ਟੀਕਾਕਰਨ ਦੀ ਪ੍ਰਕਿਰਿਆ ਸਬੰਧੀ ਅਲੱਗ-ਅਲੱਗ ਡਿਊਟੀਆਂ ਸੌਂਪੀਆਂ ਗਈਆਂ। ਸਭ ਤੋਂ ਪਹਿਲਾਂ ਵੈਕਸੀਨੇਸ਼ਨ ਅਫਸਰ-1 ਵੱਲੋਂ ਕੋਵਿਡ-19 ਟੀਕੇ ਦੇ ਰਜਿਸਟਰਡ ਲਾਭਪਾਤਰੀਆਂ ਦੇ ਹੱਥ ਸੈਨੇਟਾਈਜ ਕਰਵਾਕੇ ਵੇਟਿੰਗ ਰੂਮ ਵਿਚ ਬਿਠਾਇਆ ਗਿਆ ਅਤੇ ਲਾਭਪਾਤਰੀ ਸੂਚੀ ਵਿਚ ਦਰਜ ਨਾਮ ਦੀ ਤਸਦੀਕ ਕੀਤੀ ਗਈ। ਇਸੇ ਦੌਰਾਨ ਵੈਕਸੀਨੇਸ਼ਨ ਅਫਸਰ-2 ਵੱਲੋਂ ਕੋ-ਵਿਨ ਪੋਰਟਲ ਉੱਤੇ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਚੈੱਕ ਕੀਤੀ ਗਈ ਅਤੇ ਇਸ ਤੋਂ ਬਾਅਦ ਉਸ ਨੂੰ ‘ਡਮੀ ਟੀਕਾਕਰਨ’ ਲਈ ਵੈਕਸੀਨੇਟਰ ਕੋਲ ਭੇਜਿਆ ਗਿਆ। ਕੋਵਿਡ-19 ਟੀਕਾਕਰਨ ਉਪਰੰਤ ਲਾਭਪਾਤਰੀ ਨੂੰ ਦੂਜਾ ਟੀਕਾ ਲਗਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਦੂਜੇ ਟੀਕੇ ਲਈ ਵੀ ਲਾਭਪਾਤਰੀਆਂ ਨੂੰ ਮੈਸੇਜ ਉਨ੍ਹਾਂ ਦੇ ਰਜਿਸਟਰਡ ਮੋਬਾਇਲ ਨੰਬਰ ਉੱਤੇ ਹੀ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਦੇ ਟੀਕਾ ਲਾਉਣ ਉਪਰੰਤ ਉਸ ਨੂੰ ਅੱਧੇ ਘੰਟੇ ਲਈ ਵੈਕਸੀਨੇਸ਼ਨ ਅਫਸਰ-4 ਅਤੇ ਵੈਕਸੀਨੇਸ਼ਨ ਅਫਸਰ-5 ਦੀ ਨਿਗਰਾਨੀ ਵਿਚ ਰੱਖਿਆ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਨਾਲ ਨਜਿੱਠਿਆ ਜਾ ਸਕੇ।                
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਡਰਾਈ ਰਨ ਅਭਿਆਸ ਦਾ ਮੁੱਖ ਉਦੇਸ਼ ਸਿਹਤ ਪ੍ਰਣਾਲੀ ਵਿਚ ਕੋਵਿਡ-19 ਟੀਕਾਕਰਨ ਵਿਚ ਨਿਰਧਾਰਿਤ ਮਾਪਦੰਡਾਂ ਦੀ ਜਾਂਚ ਕਰਨਾ ਸੀ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਅੰਦਰੂਨੀ ਘਾਟਾਂ ਦਾ ਸਮਾਂ ਰਹਿੰਦਿਆ ਪਤਾ  ਲਗਾ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।  
ਡਾ. ਢਾਂਡਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਸਥਾਨਾਂ ਉੱਤੇ ਡਰਾਈ ਰਨ ਅਭਿਆਸ ਪੂਰੀ ਤਰ੍ਹਾਂ ਨਾਲ ਸਫਲ ਰਹੇ। ਉਨ੍ਹਾਂ ਦੱਸਿਆ ਕਿ ਹਰ ਸੈਸ਼ਨ ਸਾਈਟ ਉੱਤੇ 25-25 ਲਾਭਪਾਤਰੀਆਂ ਨੂੰ ‘ਡਮੀ ਟੀਕੇ’ ਲਾਉਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜਿਆ ਗਿਆ। ਇਸ ਦੌਰਾਨ ਸਾਰੇ ਕੋਵਿਡ-19 ਟੀਕਾਕਰਨ ਦੀ ਪ੍ਰਕਿਰਿਆ ਨਾਲ ਸਬੰਧਤ ਸਾਰੇ ਮਾਪਦੰਡਾਂ ਨੂੰ ਬਾਰੀਕੀ ਨਾਲ ਜਾਂਚਿਆ ਗਿਆ। ਉਨ੍ਹਾਂ ਦੱਸਿਆ ਕਿ ਕੋਵਿਡ-19 ਟੀਕਾਕਰਨ ਦੀ ਪ੍ਰਕਿਰਿਆ ਵਿਚ ਸ਼ਾਮਲ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀ ਭੂਮਿਕਾ ਨੂੰ ਬਾਖੂਬੀ ਨਿਭਾਇਆ। ਉਨ੍ਹਾਂ ਦੱਸਿਆ ਕਿ ਇਹ ਇਕ ਅਭਿਆਸ ਸੀ ਜੋ ਦੋ ਦਿਨ ਤੱਕ ਚੱਲਦਾ ਰਿਹਾ। ਉਨ੍ਹਾਂ ਦੱਸਿਆ ਕਿ ਜਦੋਂ ਕੋਵਿਡ-19 ਦਾ ਟੀਕਾਕਰਨ ਸ਼ੁਰੂ ਹੋਵੇਗਾ, ਤਾਂ ਇਹ ਅਭਿਆਸ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਸਿਹਤ ਵਿਭਾਗ ਕੋਵਿਡ-19 ਟੀਕਾਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਵਿੱਖ ਵਿਚ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇਗਾ।      
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਹਰਵਿੰਦਰ ਸਿੰਘ, ਨੋਡਲ ਅਫਸਰ ਡਾ ਹਰਪਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਜਗਤ ਰਾਮ, ਜ਼ਿਲ੍ਹਾ ਪ੍ਰੋਗਰਾਮ ਅਫਸਰ ਰਾਮ ਸਿੰਘ, ਬਲਾਕ ਐਜੂਕੇਟਰ ਤਰਸੇਮ ਲਾਲ, ਬਲਾਕ ਐਜੂਕੇਟਰ ਵਿਕਾਸ ਵਿਰਦੀ, ਈ.ਪੀ.ਆਈ. ਅਸਿਸਟੈਂਟ ਸੁਸ਼ੀਲ ਕੁਮਾਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

by Navjot
November 22, 2026
0

    ਹੈਦਰਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ ਟਰੱਕ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

by Ranjit Singh
November 22, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ - ਦੇਸ਼-ਵਿਦੇਸ਼ ਤੋਂ...

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

by Navjot
November 22, 2026
0

    ਹੈਦਰਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ ਟਰੱਕ...

Most Popular

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

by Jaspreet Kaur
6 days ago
0

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼ - ਕਿਤਾਬ ਰਿਲੀਜ਼ ਸਮਾਗਮ ਦੌਰਾਨ ਭਾਵੁਕ ਹੋਈ ਸੋਨੀਆ ਗਾਂਧੀ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 