ਨਵਾਂਸ਼ਹਿਰ, 15 ਅਕਤੂਬਰ (ਵਿਸ਼ਵ ਵਾਰਤਾ)-ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਨਾਈਲੋਨ/ਸਿੰਥੈਟਿਕ/ਪਲਾਸਟਿਕ (ਚਾਈਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ, ਸਪਲਾੀ ਕਰਨ, ਬਾਹਰੋਂ ਆਯਾਤ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਇਹ ਡੋਰ ਨਾ-ਗਲਣਯੋਗ ਤੇ ਨਾ ਟੁੱਟਣਯੋਗ ਹੋਣ ਕਾਰਨ ਜਿੱਥੇ ਮਾਨਵੀ ਜੀਵਨ ਲਈ ਖਤਰਨਾਕ ਹੈ ਉੱਥੇ ਪੰਛੀਆਂ ਤੇ ਮਨੁੱਖੀ ਹਾਦਸਿਆਂ ਦਾ ਕਾਰਨ ਵੀ ਬਣਦੀ ਹੈ। ਇਹ ਰੋਕ ਦੇ ਹੁਕਮ 9 ਅਪ੍ਰੈਲ 2021 ਤੱਕ ਲਾਗੂ ਰਹਿਣਗੇ।






















