ਲਗਾਤਾਰ ਛੇਵੇਂ ਦਿਨ ਵੀ ਪਾਜ਼ੇਟਿਵ ਕੇਸਾਂ ਦੀ ਗਿਣਤੀ ਸਥਿਰ ਰਹੀ
ਨਵਾਂਸ਼ਹਿਰ, 1 ਅਪ੍ਰੈਲ ( ਵਿਸ਼ਵ ਵਾਰਤਾ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕਜੋਵਿਡ-19 ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹੁਣ ਤੱਕ 365 ਵਿਅਕਤੀਆਂ ਦੀ ਸੈਂਪਲਿੰਗ ਕਰਵਾਈ ਜਾ ਚੁੱਕੀ ਹੈ, ਜਿਸ ਵਿੱਚੋਂ ਲਗਾਤਾਰ ਛੇਵੇਂ ਦਿਨ ਵੀ ਪਾਜ਼ੇਟਿਵ ਕੇਸਾਂ ਦੀ ਗਿਣਤੀ ਸਥਿਰ ਰਹੀ ਹੈ।
ਸਿਵਲ ਸਰਜਨ ਡਾ. ਰਜਿੰਦਰ ਭਾਟੀਆ ਅਨੁਸਾਰ ਇਨ੍ਹਾਂ ਲਏ ਗਏ ਟੈਸਟਾਂ ’ਚੋਂ ਨੈਗੇਟਿਵ ਪਾਏ ਗਏ ਕੇਸਾਂ ਦੀ ਗਿਣਤੀ 338 ਹੋ ਗਈ ਹੈ ਜਦਕਿ 5 ਸੈਂਪਲਾਂ ਦੀ ਟੈਸਟਿੰਗ ਰਿਪੋਰਟ ਲੰਬਿਤ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਕੇਸਾਂ ਦੀ ਗਿਣਤੀ 19 ਹੀ ਹੈ।