• Latest
  • Trending
ਨਵਾਂਸ਼ਹਿਰ ਜ਼ਿਲ੍ਹੇ ‘ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਾਕੇ ਚਲਾਉਣ,ਬਿਨਾਂ ਮਨਜੂਰੀ ਡਰੋਨ ਉਡਾਉਣ, ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਨਵਾਂਸ਼ਹਿਰ ਜ਼ਿਲ੍ਹੇ ‘ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਾਕੇ ਚਲਾਉਣ,ਬਿਨਾਂ ਮਨਜੂਰੀ ਡਰੋਨ ਉਡਾਉਣ, ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

4 years ago
INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

15 minutes ago
ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

21 minutes ago
ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

27 minutes ago
ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

33 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

36 minutes ago
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

38 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

48 minutes ago
ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

55 minutes ago
ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

57 minutes ago
ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

57 minutes ago
ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

1 hour ago
Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

3 hours ago
Hindi News
English News
Wednesday, September 9, 2026
No Result
View All Result
32 °c
Chandigarh
30 ° Thu
29 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂਸ਼ਹਿਰ ਜ਼ਿਲ੍ਹੇ ‘ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਾਕੇ ਚਲਾਉਣ,ਬਿਨਾਂ ਮਨਜੂਰੀ ਡਰੋਨ ਉਡਾਉਣ, ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

November 2, 2022
in ਖਬਰਾਂ, ਨਵਾਂਸ਼ਹਿਰ, ਪੰਜਾਬ, ਪ੍ਰਸ਼ਾਸਨਿਕ
ਨਵਾਂਸ਼ਹਿਰ ਜ਼ਿਲ੍ਹੇ ‘ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਾਕੇ ਚਲਾਉਣ,ਬਿਨਾਂ ਮਨਜੂਰੀ ਡਰੋਨ ਉਡਾਉਣ, ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਨਵਾਂਸ਼ਹਿਰ ਜ਼ਿਲ੍ਹੇ ‘ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਾਕੇ ਚਲਾਉਣ,ਬਿਨਾਂ ਮਨਜੂਰੀ ਡਰੋਨ ਉਡਾਉਣ, ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਪੜ੍ਹੋ, ਕਿਹੜੀਆਂ ਧਾਰਵਾਂ ਤਹਿਤ ਹੁਕਮ ਕੀਤੇ ਜਾਰੀ ਅਤੇ ਕਿਹੜੀਆਂ ਹੋਰ ਗਤੀਵਿਧੀਆਂ ਤੋਂ ਕੀਤੀ ਮਨਾਹੀ

ਨਵਾਂਸ਼ਹਿਰ, 2 ਨਵੰਬਰ(ਵਿਸ਼ਵ ਵਾਰਤਾ) ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ ’ਤੇ ਮਨਾਹੀ ਦੇ ਹੁਕਮ ਕੀਤੇ ਹਨ।
        ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਤਹਿਤ ਜਾਰੀ ਇਹ ਹੁਕਮ 28 ਅਕਤੂਬਰ ਤੋਂ 27 ਦਸੰਬਰ 2022 ਤੱਕ ਤੱਕ ਲਾਗੂ ਰਹਿਣਗੇ।

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ

ਇਸਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
        ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨਾਂ ਮਨਜੂਰੀ ਡਰੋਨ ਚਲਾਉਣ ’ਤੇ ਪੂਰਣ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 28 ਅਕਤੂਬਰ ਤੋਂ 27 ਦਸੰਬਰ 2022 ਤੱਕ ਲਾਗੂ ਰਹਿਣਗੇ।

ਜ਼ਿਲ੍ਹੇ ਵਿਚ ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਜ਼ਿਲ੍ਹੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਰੋਕ ਲਾਈ ਗਈ ਹੈ। ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਇਹ ਮਨਾਹੀ ਦੇ ਹੁਕਮ ਜ਼ਿਲ੍ਹੇ ਭਰ ਵਿਚ 28 ਅਕਤੂਬਰ ਤੋਂ 27 ਦਸੰਬਰ 2022 ਤੱਕ ਲਾਗੂ ਰਹਿਣਗੇ।
        ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮਾਣਯੋਗ ਸੁਪਰੀਮ ਕੋਰਟ ਵੱਲੋਂ ਐਸ.ਐਲ.ਪੀ.(ਸਿਵਲ) 8519/2006 ਭਾਰਤ ਸਰਕਾਰ ਬਨਾਮ ਗੁਜਰਾਤ ਸਰਕਾਰ ਵਿਚ ਸਪੱਸ਼ਟ ਤੌਰ ’ਤੇ ਦਿੱਤੇ ਨਿਰਦੇਸ਼ਾਂ ਵਿਚ ਕਿਸੇ ਵੀ ਜਨਤਕ ਸਥਾਨ, ਪਾਰਕ ਜਾਂ ਗਲੀਆਂ ਆਦਿ ਉੱਤੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਸਖ਼ਤੀ ਨਾਲ ਰੋਕ ਲਾਈ ਹੈ। ਇਨ੍ਹਾਂ ਹੁਕਮਾਂ ਦੀ ਪਾਲਣਾ ਵਿਚ ਹੀ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੱਖੋ-ਵੱਖਰੇ ਵਿਭਾਗਾਂ ਦੇ ਮੁਖੀਆਂ ਦੀ ਇਹ ਜ਼ਿੰਮੇਵਾਰੀ ਹੋਵੇਗੀ ਕਿ ਉਨ੍ਹਾਂ ਦੇ ਅਧੀਨ ਪੈਂਦੀ ਕਿਸੇ ਵੀ ਅਜਿਹੀ ਥਾਂ ’ਤੇ ਕਿਸੇ ਵੀ ਤਰ੍ਹਾਂ ਦੇ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਦੀ ਉਸਾਰੀ ਨਾ ਹੋਵੇ ਅਤੇ ਉਹ ਇਸ ਦੀ ਬਾਕਾਇਦਾ ਨਜ਼ਰਸਾਨੀ ਕਰਦੇ ਰਹਿਣ। ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਸਰਪੰਚਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਗਰ ਕੌਂਸਲ/ਪੰਚਾਇਤੀ/ਸ਼ਾਮਲਾਟ/ਮੁਸ਼ਤਰਕਾ ਮਾਲਕਾਨ ਜ਼ਮੀਨ ’ਤੇ ਕਿਸੇ ਵੀ ਧਾਰਮਿਕ ਸਥਾਨ ਦੀ ਅਣਅਧਕਾਰਿਤ ਤੌਰ ’ਤੇ ਉਸਾਰੀ ਨਾ ਹੋਣ ਦੇਣ। ਜੇਕਰ ਕੋਈ ਵਿਅਕਤੀ ਉਲੰਘਣਾ ਕਰਦਾ ਹੈ ਤਾਂ ਉਸ ਬਾਰੇ ਤੁਰੰਤ ਨੇੜੇ ਦੀ ਪੁਲਿਸ ਚੌਂਕੀ/ਥਾਣੇ ਨੂੰ ਇਤਲਾਹ ਕੀਤੀ ਜਾਵੇ। ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਪੁਲਿਸ ਕਪਤਾਨ ਨੂੰ ਆਪਣੇ ਇਨ੍ਹਾਂ ਰੋਕ ਦੇ ਹੁਕਮਾਂ ਦੀ ਅਦੂਲੀ ਕਰਨ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਨ ਅਤੇ ਉਸਾਰੀ ਬੰਦ ਕਰਵਾਉਣ ਲਈ ਵੀ ਆਖਿਆ ਹੈ।

ਮੈਰਿਜ ਪੈਲੇਸਾਂ, ਮੇਲਿਆਂ, ਧਾਰਮਿਕ ਜਲੂਸਾਂ, ਵਿਆਹ ਸਮਾਗਮਾਂ, ਜਨਤਕ ਇੱਕਠਾਂ ਅਤੇ
 
ਵਿਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲਿਜਾਣ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲੈ ਕੇ ਜਾਣ ’ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ 28 ਅਕਤੂਬਰ ਤੋਂ 27 ਦਸੰਬਰ 2022 ਤੱਕ ਲਾਗੂ ਰਹਿਣਗੇ।
        ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਕਈ ਵਾਰ ਜਨਤਕ ਇੱਕਠਾਂ ਵਿੱਚ ਆਪਸੀ ਰੰਜਿਸ਼ ਕਾਰਨ, ਹਾਲਾਤ ਗੋਲੀਬਾਰੀ ਤੱਕ ਪਹੁੰਚ ਜਾਂਦੇ ਹਨ ਅਤੇ ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਰਹਿੰਦਾ ਹੈ। ਇਸ ਤਰ੍ਹਾਂ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ। ਇਸ ਲਈ ਜ਼ਿਲੇ੍ਹ ਵਿੱਚ ਕਿਸੇ ਵੀ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ/ਅਸਲਾ ਲੈ ਕੇ ਜਾਣ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀ ਲਾਈ ਜਾਂਦੀ ਹੈੈ।

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਰੰਧਾਵਾ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
            ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ ਡੀ ਪੀ ਓਜ਼, ਕਾਰਜ ਸਾਧਕ ਅਫ਼ਸਰ ਜਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ’ਚ ਕੋਈ ਵੀ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਇਹ ਮਨਾਹੀ ਦੇ ਹੁਕਮ 28 ਅਕਤੂਬਰ ਤੋਂ 27 ਦਸੰਬਰ 2022 ਤੱਕ ਲਾਗੂ ਰਹਿਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

by Navjot
September 9, 2026
0

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ ਕੁਆਲਾਲੰਪੁਰ, 9 ਸਤੰਬਰ (ਵਿਸ਼ਵ ਵਾਰਤਾ) ਸਮੁੰਦਰੀ ਸਹਿਯੋਗ ਨੂੰ ਮਜ਼ਬੂਤ...

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

by Navjot
September 9, 2026
0

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ 'ਤੇ ਵਿਚਾਰ-ਚਰਚਾ  ...

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

by Navjot
September 9, 2026
0

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ)...

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

by Ankit
September 9, 2026
0

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

by Navjot
September 9, 2026
0

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ ਕੁਆਲਾਲੰਪੁਰ, 9 ਸਤੰਬਰ (ਵਿਸ਼ਵ ਵਾਰਤਾ) ਸਮੁੰਦਰੀ ਸਹਿਯੋਗ ਨੂੰ ਮਜ਼ਬੂਤ...

Most Popular

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
1 day ago
0

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪੇਕੇ ਪਰਿਵਾਰ ਨੇ ਪਤੀ ’ਤੇ ਕਤਲ ਦਾ ਲਾਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 