ਨਵਾਂਸ਼ਹਿਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਸੰਭਾਵੀ ਟੀਚੇ ਦਾ 75 ਫ਼ੀਸਦੀ ਝੋਨਾ ਪੁੱਜਾ
285394 ਮੀਟ੍ਰਿਕ ਟਨ ਝੋਨਾ ਮੰਡੀਆਂ ’ਚ ਆਇਆ , 559 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤੇ ’ਚ
ਨਵਾਂਸ਼ਹਿਰ, 3 ਨਵੰਬਰ(ਵਿਸ਼ਵ ਵਾਰਤਾ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 285394 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਮਿੱਥੇ ਟੀਚੇ 281000 ਮੀਟਿ੍ਰਕ ਟਨ ਦਾ 75 ਫ਼ੀਸਦੀ ਬਣਦਾ ਹੈ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਇੱਥੇ ਦੱਸਿਆ ਕਿ ਖੇਤੀਬਾੜੀ ਅਧਿਕਾਰੀਆਂ ਅਨੁਸਾਰ ਜ਼ਿਲ੍ਹੇ ’ਚ 90 ਕੁ ਫ਼ੀਸਦੀ ਫ਼ਸਲ ਦੀ ਵਾਢੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ’ਚੋਂ 246263 ਮੀਟਿ੍ਰਕ ਟਨ ਉਪਜ ਚੁੱਕੀ ਜਾ ਚੁੱਕੀ ਹੈ ਜਦਕਿ 559 ਕਰੋੜ ਰੁਪਏ ਦੀ ਕਿਸਾਨਾਂ ਦੇ ਖਾਤਿਆਂ ’ਚ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਖਰੀਦ ਨਿਯਮਿਤ ਤੌਰ ’ਤੇ ਚੱਲ ਰਹੀ ਹੈ ਅਤੇ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ।
ਡੀ ਸੀ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਏਜੰਸੀਵਾਰ ਖਰੀਦ ਦੇ ਅੰਕੜਿਆਂ ਮੁਤਾਬਕ ਪਨਗ੍ਰੇਨ ਨੇ 108555 ਮੀਟਿ੍ਰਕ ਟਨ, ਮਾਰਕਫ਼ੈਡ ਨੇ 75670 ਮੀਟਿ੍ਰਕ ਟਨ, ਪਨਸਪ ਨੇ 73131 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 24651 ਮੀਟਿ੍ਰਕ ਟਨ, ਐਫ ਸੀ ਆਈ ਨੇ 2481 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 905 ਮੀਟਿ੍ਰਕ ਟਨ ਝੋਨਾ ਖਰੀਦਿਆ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਸੁਕਾ ਕੇ ਵੇਚਣ ਦੀ ਉਡੀਕ ਨਾ ਕਰਨੀ ਪਵੇ।