ਨਵਾਂਸ਼ਹਿਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ 3.30 ਲੱਖ ਮੀਟ੍ਰਿਕ ਟਨ ’ਤੇ ਪੁੱਜੀ
ਨਵਾਂਸ਼ਹਿਰ, 11 ਨਵੰਬਰ(ਵਿਸ਼ਵ ਵਾਰਤਾ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਵੀਰਵਾਰ ਸ਼ਾਮ ਤੱਕ 330435 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਖਰੀਦ ਕੀਤੇ ਝੋਨੇ ’ਚੋਂ 320384 ਮੀਟਿ੍ਰਕ ਟਨ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ। ਉੁਨ੍ਹਾਂ ਦੱਸਿਆ ਕਿ ਹੁਣ ਤੱਕ 673.53 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ’ਚ ਕੀਤੀ ਗਈ ਹੈ।
ਏਜੰਸੀਵਾਰ ਖਰੀਦ ਦੇ ਅੰਕੜੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 124692 ਮੀਟਿ੍ਰਕ ਟਨ, ਮਾਰਕਫ਼ੈਡ ਵੱਲੋਂ 88738 ਮੀਟਿ੍ਰਕ ਟਨ, ਪਨਸਪ ਵੱਲੋਂ 84069 ਮੀਟਿ੍ਰਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 28844 ਮੀਟਿ੍ਰਕ ਟਨ, ਐਫ ਸੀ ਆਈ ਵੱਲੋਂ 3017 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1075 ਮੀਟਿ੍ਰਕ ਟਨ ਝੋਨਾ ਖਰੀਦਿਆ ਗਿਆ ਹੈ।