ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਇਹ ਦਾਅਵਾ
ਚੰਡੀਗੜ੍ਹ,5ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀ ਸਿੱਖਿਆ ਦੇ ਇਤਿਹਾਸ ‘ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ ‘ਚ ਕਿਤਾਬਾਂ ਪਹੁੰਚ ਚੁੱਕੀਆਂ ਹਨ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕੀਤਾ ਹੈ।
https://twitter.com/harjotbains/status/1632278067707285504?s=20
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਪੜ੍ਹਦਿਆਂ ਵਿਦਿਆਰਥੀਆਂ ਦੇ ਮਾਪਿਆਂ ਦੀ ਹਮੇਸ਼ਾ ਇਹੀ ਸ਼ਿਕਾਇਤ ਰਹਿੰਦੀ ਸੀ ਕਿ ਬੱਚਿਆਂ ਨੂੰ ਸੈਸ਼ਨ ਦੇ ਅੱਧ ਤੋਂ ਬਾਅਦ ਕਿਤਾਬਾਂ ਮਿਲਦੀਆਂ ਹਨ ਜਿਸ ਕਾਰਨ ਪੰਜਾਬ ਬੋਰਡ ਨੇ ਕਿਤਾਬਾਂ ਦੀ ਛਪਾਈ ਦਾ ਟੀਚਾ ਪਹਿਲਾਂ ਹੀ ਮਿਥ ਲਿਆ ਸੀ। ਬੈਂਸ ਨੇ ਕਿਹਾ ਕਿ ਇਹ ਬਦਲਾਅ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ‘ਮਾਨ ਸਰਕਾਰ’ ਜੋ ਵਾਅਦਾ ਕਰਦੀ ਹੈ, ਉਸ ਨੂੰ ਪੂਰਾ ਵੀ ਕਰਦੀ ਹੈ। ਇਸ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਤਾਬਾਂ ਦੀ ਛਪਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਸੀ, ਜਿਸ ਸਦਕਾ ਇਹ ਵਾਅਦਾ ਪੂਰਾ ਕਰਨਾ ਸੰਭਵ ਹੋ ਸਕਿਆ।























