• Latest
  • Trending
ਨਵੀਂ ਖੇਡ ਨੀਤੀ ‘ਚ ਯੋਗ ਖਿਡਾਰੀਆਂ ਨੂੰ ਨੌਕਰੀਆਂ ਦੇਣ ‘ਤੇ ਹੋਵੇਗਾ ਵਿਸ਼ੇਸ਼ ਧਿਆਨ- ਮੀਤ ਹੇਅਰ

ਨਵੀਂ ਖੇਡ ਨੀਤੀ ‘ਚ ਯੋਗ ਖਿਡਾਰੀਆਂ ਨੂੰ ਨੌਕਰੀਆਂ ਦੇਣ ‘ਤੇ ਹੋਵੇਗਾ ਵਿਸ਼ੇਸ਼ ਧਿਆਨ- ਮੀਤ ਹੇਅਰ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

7 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

8 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

8 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੀਂ ਖੇਡ ਨੀਤੀ ‘ਚ ਯੋਗ ਖਿਡਾਰੀਆਂ ਨੂੰ ਨੌਕਰੀਆਂ ਦੇਣ ‘ਤੇ ਹੋਵੇਗਾ ਵਿਸ਼ੇਸ਼ ਧਿਆਨ- ਮੀਤ ਹੇਅਰ

August 23, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਡਾਂ, ਦਿੱਲੀ, ਪੰਜਾਬ
ਨਵੀਂ ਖੇਡ ਨੀਤੀ ‘ਚ ਯੋਗ ਖਿਡਾਰੀਆਂ ਨੂੰ ਨੌਕਰੀਆਂ ਦੇਣ ‘ਤੇ ਹੋਵੇਗਾ ਵਿਸ਼ੇਸ਼ ਧਿਆਨ- ਮੀਤ ਹੇਅਰ

 ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਵੱਡੇ ਪੱਧਰ ‘ਤੇ ਆਯੋਜਨ ਅਤੇ ਬਣਾਈ ਜਾ ਰਹੀ ਨਵੀਂ ਖੇਡ ਪਾਲਿਸੀ

ਚੰਡੀਗੜ੍ਹ: 23 ਅਗਸਤ(ਵਿਸ਼ਵ ਵਾਰਤਾ)-ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਤਿੰਨ ਵੱਡੇ ਕਦਮ ਚੁੱਕੇ ਗਏ ਹਨ। ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਖੇਡਾਂ ਲਈ 52% ਦਾ ਵਾਧਾ ਕੀਤਾ, ਜਿਸ ਨਾਲ ਸਰਕਾਰ ਖੇਡਾਂ ਅਤੇ ਖਿਡਾਰੀਆਂ ਲਈ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕਰ ਸਕੇ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, “ਪਿਛਲੇ ਛੇ ਸਾਲਾਂ ਵਿੱਚ ਫੰਡਾਂ ਦੀ ਭਾਰੀ ਕਮੀ ਕਾਰਨ ਖਿਡਾਰੀਆਂ ਕੋਲ ਢੁਕਵੇਂ ਸਾਧਨਾਂ ਅਤੇ ਸਹੂਲਤਾਂ ਦੀ ਘਾਟ ਰਹੀ। ਪਿਛਲੀਆਂ ਸਰਕਾਰਾਂ ਵਿੱਚ ਖੇਡਾਂ ਨੂੰ ਕੋਈ ਤਰਜ਼ੀਹ ਨਹੀਂ ਦਿੱਤੀ ਗਈ।”

ਦੂਜਾ ਕਦਮ ਹੈ ਖੇਡ ਵਿਭਾਗ ਦੀ ਨਵੀਂ ਪਹਿਲਕਦਮੀ ‘ਖੇਡਾਂ ਵਤਨ ਪੰਜਾਬ ਦੀਆ’ ਅਤੇ ਤੀਜਾ ਨਵੀਂ ਖੇਡ ਨੀਤੀ ਤਿਆਰ ਕਰਨਾ ਜੋ ਯੋਗ ਖਿਡਾਰੀਆਂ ਨੂੰ ਨੌਕਰੀਆਂ ਮੁਹਈਆ ਕਰਵਾਉਣ ‘ਤੇ ਕੇਂਦਰਿਤ ਹੋਵੇਗੀ।

‘ਖੇਡਾਂ ਵਤਨ ਪੰਜਾਬ ਦੀਆ’ 29 ਅਗਸਤ ਤੋਂ ਸ਼ੁਰੂ ਹੋ ਕੇ ਦੋ ਮਹੀਨੇ ਤੱਕ ਪੰਜਾਬ ਭਰ ਵਿੱਚ ਚੱਲਣਗੀਆਂ। 29 ਅਗਸਤ ਨੂੰ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦਾ ਜਨਮ ਦਿਨ ਹੁੰਦਾ ਹੈ ਅਤੇ ਇਸ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਗਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਤੋਂ ਇਹਨਾਂ ਖੇਡਾਂ ਦਾ ਉਦਘਾਟਨ ਕਰਨਗੇ।

ਇਹਨਾਂ ਖੇਡਾਂ ਦੇ ਦੋ ਮੁੱਖ ਉਦੇਸ਼ ਹਨ; ਪੰਜਾਬ ਵਿੱਚ ਇੱਕ ਸਿਹਤਮੰਦ ਖੇਡ ਮਾਹੌਲ ਸਿਰਜਣਾ ਜੋ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਖੇਡਾਂ ਵੱਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗਾ। ਦੂਜਾ, ਪ੍ਰਤਿਭਾ ਦਾ ਪਤਾ ਲਗਾਉਣਾ ਅਤੇ ਸੰਭਾਵੀ ਖੇਡ ਸਿਤਾਰਿਆਂ ਨੂੰ ਸਹੀ ਮੌਕੇ ਅਤੇ ਸਾਧਨ ਪ੍ਰਦਾਨ ਕਰਵਾਉਣਾ।

ਖੇਡਾਂ ਤਿੰਨ ਪੱਧਰਾਂ ‘ਤੇ ਕਰਵਾਈਆਂ ਜਾਣਗੀਆਂ: ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ। ਬਲਾਕ ਪੱਧਰ ਦੇ ਮੁਕਾਬਲੇ 1 ਤੋਂ 7 ਸਤੰਬਰ ਤੱਕ ਹੋਣਗੇ। ਜ਼ਿਲ੍ਹਾ ਪੱਧਰੀ ਖੇਡਾਂ 12 ਸਤੰਬਰ ਤੋਂ 22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 21 ਅਕਤੂਬਰ ਤੱਕ ਹੋਣਗੇ।

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 30 ਤੋਂ ਵੱਧ ਖੇਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਬਲਾਕ ਪੱਧਰੀ ਮੁਕਾਬਲਿਆਂ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਹੋਣਗੇ। ਜ਼ਿਲ੍ਹਾ ਪੱਧਰ ‘ਤੇ ਇਹਨਾਂ ਖੇਡਾਂ ਦੇ ਨਾਲ-ਨਾਲ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ-ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਦੇ ਮੁਕਾਬਲੇ ਵੀ ਕਰਵਾਏ ਜਾਣਗੇ | ਰਾਜ ਪੱਧਰ ਉਪਰੋਕਤ ਮੁਕਾਬਲਿਆਂ ਸਮੇਤ ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਦੇ ਮੁਕਾਬਲੇ ਹੋਣਗੇ।

ਖੇਡ ਵਿਭਾਗ ਨਾਲ ਜੁੜੇ ਇੱਕ ਅਧਿਕਾਰੀ ਅਨੁਸਾਰ ਉਭਰਦੇ ਅਤੇ ਨੌਜਵਾਨ ਖਿਡਾਰੀਆਂ ਲਈ, ਸ਼੍ਰੇਣੀਆਂ ਅੰਡਰ-14, ਅੰਡਰ-17 ਅਤੇ ਅੰਡਰ-21 ਹਨ, ਫਿਰ 21 ਤੋਂ 40 ਸਾਲ ਦੀ ਉਮਰ ਵਰਗ ਲਈ ਮਾਸਟਰਜ਼ ਕੈਟਾਗਰੀ ਹੈ ਜਿਸ ਵਿੱਚ ਵੱਖ-ਵੱਖ ਖੇਡਾਂ ਦੇ ਉੱਤਮ ਖਿਡਾਰੀ ਸ਼ਾਮਿਲ ਹੋਣਗੇ ਜਦਕਿ ਵੈਟਰਨਜ਼ ਕੈਟਾਗਰੀ ਵਿਚ 40 ਤੋਂ 50 ਅਤੇ 50 ਤੋਂ ਵੱਧ ਉਮਰ ਦੇ ਖਿਡਾਰੀ ਹੋਣਗੇ। ਖਿਡਾਰੀਆਂ ਦੀ ਉਮਰ 1 ਜਨਵਰੀ, 2022 ਦੇ ਅਨੁਸਾਰ ਮੰਨੀ ਜਾਵੇਗੀ।

ਖਿਡਾਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਭਾਗ ਲੈਣ ਲਈ ਔਨਲਾਈਨ ਅਤੇ ਆਫ਼ਲਾਈਨ ਰਜਿਸਟ੍ਰੇਸ਼ਨ ਕਰਾ ਸਕਦੇ ਹਨ। ਆਨਲਾਈਨ ਐਂਟਰੀ ਲਈ ਇੱਕ ਵੈੱਬ ਪੋਰਟਲ www.punjabkhedmela2022.in ਜਾਰੀ ਕੀਤਾ ਗਿਆ ਹੈ ਅਤੇ ਆਫਲਾਈਨ ਐਂਟਰੀ ਲਈ ਖਿਡਾਰੀ ਜ਼ਿਲ੍ਹਾ ਖੇਡ ਦਫ਼ਤਰਾਂ ਵਿੱਚ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਰਜਿਸਟ੍ਰੇਸ਼ਨ ਲਈ ਆਖ਼ਿਰੀ ਤਰੀਖ਼ 25 ਅਗਸਤ ਰਹੇਗੀ। ਵਿਭਾਗ ਵੱਲੋਂ ਜ਼ਿਲ੍ਹਾ ਖੇਡ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੇ ਖੇਡ ਮੈਦਾਨਾਂ, ਸਕੂਲਾਂ ਅਤੇ ਪੰਚਾਇਤਾਂ ਰਾਹੀਂ ਖਿਡਾਰੀਆਂ ਨਾਲ ਪਹੁੰਚ ਕਰਨ ਤਾਂ ਜੋ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ।

ਖੇਡ ਮੰਤਰੀ ਮੀਤ ਹੇਅਰ ਮੁਤਾਬਕ ਇਸ ਈਵੈਂਟ ‘ਚ 5 ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਖਿਡਾਰੀਆਂ ਨੂੰ ਗਰੇਡਿੰਗ ਦੇ ਨਾਲ-ਨਾਲ ਭਾਗੀਦਾਰੀ ਸਰਟੀਫਿਕੇਟ ਵੀ ਦਿੱਤੇ ਜਾਣਗੇ। ਰਾਜ ਪੱਧਰੀ ਜੇਤੂਆਂ ਨੂੰ 5 ਕਰੋੜ ਤੋਂ ਵੱਧ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
1 week ago
0

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਅਨੁਸ਼ਾਸਨ ਕਮੇਟੀ ਨੇ ਮੰਗਿਆ ਜਵਾਬ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 