ਨਵੀਂ ਬਣੀ 10 ਮੈਂਬਰੀ ਰਣਨੀਤਕ ਨੀਤੀ ਸਮੂਹ ਦੀ ਪਹਿਲੀ ਬੈਠਕ 2 ਸਤੰਬਰ ਨੂੰ
ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਵੇਗੀ ਮੀਟਿੰਗ

ਚੰਡੀਗੜ੍ਹ, 29ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੱਤਾਧਿਰ ਅਤੇ ਸੂਬਾ ਸਰਕਾਰ ਵਿਚਾਲੇ ਬਿਹਤਰ ਸੰਬੰਧ ਯਕੀਨੀ ਕਰਨ ਅਤੇ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਵਿੱਚ ਤੇਜ਼ੀ ਲਿਆਉਣ ਲਈ 10ਮੈਂਬਰੀ ਗਠਿਤ ਕਮੇਟੀ ਰਣਨੀਤਕ ਨੀਤੀ ਸਮੂਹ ਦੀ ਪਹਿਲੀ ਬੈਠਕ 2 ਸਤੰਬਰ ਨੂੰ ਸੱਦੀ ਹੈ। ਇਹ ਮੀਟਿੰਗ 2:30 ਵਜੇ ਮੁੱਖ ਮੰਤਰੀ ਨਿਵਾਸ ਤੇ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ। ਇਸ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਕਰਨਗੇ। ਇਹ ਜਾਣਕਾਰੀ 10 ਮੈਂਬਰੀ ਰਣਨੀਤਕ ਨੀਤੀ ਸਮੂਹ ਦੇ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਵੱਲੋਂ ਦਿੱਤੀ ਗਈ ਹੈ।
ਜਾਣਕਾਰੀ ਹੈ ਕਿ ਇਸ ਮੀਟਿੰਗ ਮੁੱਖ ਮੰਤਰੀ, ਮੰਤਰੀ ਭਾਰਤ ਭੂਸ਼ਣ ਆਸ਼ੂ, ਸਥਾਨਕ ਸਰਕਾਰਾਂ ਮੰਤਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ , ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੋਧਰੀ, ਮੰਤਰੀ ਸਾਧੂ ਸਿੰਘ ਧਰਮਸੋਤ, ਮੰਤਰੀ ਓਮਪ੍ਰਕਾਸ਼ ਸੋਨੀ , ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਚਾਰ ਕਾਰਜਕਾਰੀ ਪ੍ਰਧਾਨ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ।






















