ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ-ਚੇਤਨ ਸਿੰਘ ਜੌੜਾਮਾਜਰਾ ਪੰਜਾਬ ਦੇ ਨਵੇਂ ਸਿਹਤ ਮੰਤਰੀ
ਪੜ੍ਹੋ,ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ
ਚੰਡੀਗੜ੍ਹ,5ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਹੀ ਆਪਣੀ ਕੈਬਨਿਟ ਵਿੱਚ ਪਹਿਲਾ ਵਿਸਥਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਅਨੁਸਾਰ ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਮੰਤਰੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਉਹਨਾਂ ਤੋਂ ਪਹਿਲਾਂ ਮਾਨਸਾ ਦੇ ਵਿਧਾਇਕ ਡਾ.ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਦੇ ਆਹੁਦੇ ਤੋਂ ਬਰਖ਼ਾਸਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਸਿਹਤ ਮੰਤਰਾਲਾ ਸੰਭਾਲ ਰਹੇ ਸਨ। ਕੱਲ੍ਹ ਸਹੁੰ ਚੁੱਕਣ ਵਾਲਿਆਂ ਵਿੱਚੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ, ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ, ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਅਤੇ ਅਨਮੋਲ ਗਗਨ ਮਾਨ ਨੂੰ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰਾਲਾ ਦਿੱਤਾ ਗਿਆ ਹੈ।