ਨਵੇਂ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਪੜ੍ਹੋ, ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਨੂੰ ਲੈ ਕੇ ਕੀ ਕਿਹਾ
ਚੰਡੀਗੜ੍ਹ,4ਜੁਲਾਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਮੰਤਰੀ ਮੰਡਲ ਦੀ ਪਹਿਲਾ ਵਿਸਥਾਰ ਕੀਤਾ ਗਿਆ ਹੈ। ਸੁਨਾਮ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ,ਅੰਮ੍ਰਿਤਸਰ ਦੱਖਣੀ ਦੇ ਡਾ.ਇੰਦਰਬੀਰ ਸਿੰਘ ਨਿੱਝਰ,ਸਮਾਣਾ ਦੇ ਚੇਤਨ ਸਿੰਘ ਜੌੜਾਮਾਜਰਾ,ਗੁਰੂ ਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਨਾਲ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਕੈਬਨਿਟ ਮੰਤਰੀ ਵਜੋਂ ਸਹੁੁੰ ਚੁੱਕੀ ਹੈ।
ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਹਨਾਂ ਨੇ ਕਿਹਾ ਕਿ ਨਵੇਂ ਬਣੇ ਮੰਤਰੀਆਂ ਨੂੰ ਦੋ ਜਾਂ ਤਿੰਨ ਦਿਨਾਂ ਦੇ ਅੰਦਰ ਉਹਨਾਂ ਦੇ ਵਿਭਾਗ ਵੰਡੇ ਜਾਣਗੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੇ ਕੁਲ 92 ਵਿਧਾਇਕ ਹਨ, ਸਾਰੇ ਵਿਧਾਇਕਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।