ਨਵੇਂ ਸੰਸਦ ਭਵਨ ‘ਤੇ ਅੱਜ ਪਹਿਲੀ ਵਾਰ ਲਹਿਰਾਏਗਾ ਰਾਸ਼ਟਰੀ ਝੰਡਾ ਤਿਰੰਗਾ
ਚੰਡੀਗੜ੍ਹ,17ਸਤੰਬਰ(ਵਿਸ਼ਵ ਵਾਰਤਾ)- ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਅੱਜ ਐਤਵਾਰ (17 ਸਤੰਬਰ) ਨੂੰ ਨਵੇਂ ਸੰਸਦ ਭਵਨ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਸੀ। ਨਵੀਂ ਸੰਸਦ ਭਵਨ ‘ਤੇ ਅਜੇ ਤੱਕ ਤਿਰੰਗਾ ਨਹੀਂ ਲਹਿਰਾਇਆ ਗਿਆ ਹੈ। ਨਵੇਂ ਸੰਸਦ ਭਵਨ ਦੇ ਤਿੰਨ ਮੁੱਖ ਗੇਟ ਹਨ। ਲੋਕ ਸਭਾ ਸਕੱਤਰੇਤ ਮੁਤਾਬਕ ਧਨਖੜ ਨਵੀਂ ਸੰਸਦ ਭਵਨ ਦੇ ਵਿਹੜੇ ‘ਚ ਤਿਰੰਗਾ ਲਹਿਰਾਉਣਗੇ। ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਅਤੇ ਸੀਪੀਡਬਲਯੂਡੀ ਦੇ ਅਧਿਕਾਰੀਆਂ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਮੌਕੇ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ ਰਹਿਣਗੇ।