ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ ਵਿਆਪਕ ਯੋਜਨਾਬੰਦੀ/ਸਬ ਡਵੀਜਨ ਪੱਧਰ ਤੇ ਸਾਂਝੀਆਂ ਟੀਮਾਂ ਦਾ ਗਠਨ
6 ਮਹੀਨਿਆਂ ਦੌਰਾਨ ਸ਼ਰਾਬ ਤਸਕਰੀ ਦੇ 334 ਮਾਮਲੇ ਦਰਜ
ਨਸ਼ਿਆਂ ਵਿਰੁੱਧ ਲੋਕ ਲਹਿਰ ਉਸਾਰਣ ਲਈ ਸਮਾਜਿਕ ਤੇ ਧਾਰਮਿਕ ਆਗੂਆਂ ਦਾ ਲਿਆ ਜਾਵੇਗਾ ਸਹਿਯੋਗ
ਕਪੂਰਥਲਾ, 7 ਅਗਸਤ (ਵਿਸ਼ਵ ਵਾਰਤਾ)-ਐਸ. ਐਸ. ਪੀ. ਕਪੂਰਥਲਾ ਸ. ਜਸਪ੍ਰੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਅਤੇ ਵਿਸ਼ੇਸ਼ ਕਰਕੇ ਨਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਵਾਲਿਆਂ ਵਿਰੁੱਧ ਪੂਰੀ ਸਖਤੀ ਨਾਲ ਪੇਸ਼ ਆਇਆ ਜਾਵੇਗਾ ।ਉਹਨਾਂ ਕਿਹਾ ਕਿ ਕਪੂਰਥਲਾ ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਵਿਆਪਕ ਯੋਜਨਾਬੰਦੀ ਰਾਹੀਂ ਜ਼ਿਲ੍ਹੇ ਅੰਦਰ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਉਚੇਚੇ ਯਤਨ ਆਰੰਭ ਕਰ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਹਰੇਕ ਸਬ ਡਵੀਜਨ ਪੱਧਰ ਤੇ ਪੁਲਿਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਆਪਸੀ ਤਾਲਮੇਲ ਰਾਹੀਂ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਬਿਆਸ ਦਰਿਆ ਦਾ ਲੰਬਾ ਵਹਿਣ ਹੈ ਅਤੇ ਮੰਡ ਖੇਤਰ ਵਿੱਚ ਨਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ।
ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਅੰਦਰ ਨਸ਼ੇ ਤੋਂ ਜ਼ਿਆਦਾ ਪ੍ਰਭਾਵਿਤ ਖੇਤਰਾਂ ਦੀ ਤਸਦੀਕ, ਭੂਗੋਲਿਕ ਬਣਤਰ ਬਾਰੇ ਵੀ ਅੰਕੜੇ ਇੱਕਤਰ ਕੀਤੇ ਜਾ ਰਹੇ ਹਨ ।ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ, ਸਮਾਜਿਕ ਤੇ ਧਾਰਮਿਕ ਆਗੂਆਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਵਿਰੁੱਧ ਲੋਕ ਲਹਿਰ ਉਸਾਰੀ ਜਾ ਸਕੇ ।
ਕਪੂਰਥਲਾ ਜ਼ਿਲ੍ਹੇ ਅੰਦਰ ਪਿਛਲੇ 6 ਮਹੀਨੇ ਦੌਰਾਨ ਸ਼ਰਾਬ ਦੀ ਤਸਕਰੀ ਦੇ 334 ਮਾਮਲੇ ਦਰਜ ਕੀਤੇ ਗਏ ਹਨ ਜਿਸ ਵਿੱਚ 344 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ 95 ਲੱਖ ਮਿਲੀਲੀਟਰ ਤੋਂ ਜ਼ਿਆਦਾ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ ਜਦਕਿ 183450 ਕਿਲੋ ਲਾਹਣ ਵੀ ਪ੍ਰਾਪਤ ਕੀਤੀ ਗਈ ਹੈ ।
ਐਸ. ਐਸ. ਪੀ. ਨੇ ਇਹ ਵੀ ਦੱਸਿਆ ਕਿ ਸਪਿਰਟ ਅਤੇ ਸੈਨੇਟਾਈਜਰ ਬਣਾਉਣ ਵਾਲੇ ਡੀਲਰਾਂ ਦੀ ਪੜਤਾਲ ਲਈ ਆਬਕਾਰੀ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਅਤੇ ਸ਼ਰਾਬ ਦੀ ਤਸਕਰੀ ਬਾਰੇ ਪੁਲਿਸ ਨੂੰ ਇਤਲਾਹ ਜਰੂਰ ਦੇਣ ਤਾਂ ਜੋ ਲੋਕਾਂ ਦੀ ਜਾਨਮਾਲ ਦੀ ਰਾਖੀ ਦੇ ਨਾਲ-ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਵੀ ਬਹਾਲ ਰੱਖਿਆ ਜਾ ਸਕੇ ।
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ ...