ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਸਖ਼ਤ, ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ 3 ਜਨਵਰੀ(ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਵਿਚਾਰਾਂ ਹੋਈਆਂ। ਇਸ ਦੇ ਨਾਲ ਹੀ ਹੁਣ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਮਾਨ ਸਰਕਾਰ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਵਿੱਚ ਹੈ। ਇਸ ਮੀਟਿੰਗ ਦੌਰਾਨ ਗੰਭੀਰ ਮਾਮਲਿਆਂ ਵਿੱਚ, ਜਾਇਦਾਦ ਕੁਰਕੀ ‘ਤੇ ਵੀ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਨਸ਼ਿਆਂ ਨਾਲ ਸਬੰਧਤ ਕਾਨੂੰਨਾਂ ਵਿੱਚ ਸੋਧ ਕਰਨ ’ਤੇ ਵਿਚਾਰ ਕੀਤਾ ਗਿਆ। ਪੰਜਾਬ ਸਰਕਾਰ ਨਸ਼ਾ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਵੀ ਦੇਵੇਗੀ। ਇਸ ਤੋਂ ਇਲਾਵਾ ਇਲਾਕੇ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਥਾਨਕ ਐਸਐਚਓ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਇਸ ਮੀਟਿੰਗ ਵਿੱਚ ਫਿਰੌਤੀ ਦੀਆਂ ਕਾਲਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਹੈ।