ਨਸ਼ਾ ਤਸਕਰੀ ਮਾਮਲਾ – ਬਿਕਰਮ ਮਜੀਠੀਆ ਦੀ ਪਟੀਸ਼ਨ ਤੇ ਸੁਣਵਾਈ ਥੋੜ੍ਹੀ ਦੇਰ ਵਿੱਚ
ਚੰਡੀਗੜ੍ਹ,4 ਮਈ(ਵਿਸ਼ਵ ਵਾਰਤਾ)-ਨਸ਼ਾ ਤਸਕਰੀ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਅਤੇ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਭੇਜੇ ਗਏ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਥੋੜ੍ਹੀ ਦੇਰ ਵਿੱਚ ਹੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਹੋਵੇਗੀ। ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਂਹੀ ਹੋਵੇਗੀ । ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਮੋਹਾਲੀ ਕੋਰਟ ਵਿੱਚ ਅਰਜੀ ਦਿੱਤੀ ਸੀ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਇਹ ਕੇਸ ਕਿਸੇ ਦੂਜੇ ਜੱਜ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ।