ਨਸ਼ਾ ਤਸਕਰੀ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਹਾਈਕੋਰਟ ਵੱਲੋਂ ਝਟਕਾ;ਜੱਜ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਚੰਡੀਗੜ੍ਹ,15 ਜੁਲਾ(ਵਿਸ਼ਵ ਵਾਰਤਾ) ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ।ਜਾਣਕਾਰੀ ਅਨੁਸਾਰ ਅੱਜ ਦੂਜੇ ਜੱਜ ਨੇ ਵੀ ਬਿਕਰਮ ਮਜੀਠੀਆ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਕੇਸ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਐਮਐਸ ਰਾਮਚੰਦਰ ਦੀ ਬੈਂਚ ਕੋਲ ਭੇਜਿਆ ਗਿਆ ਸੀ। ਜਸਟਿਸ ਚਿਤਕਾਰਾ ਨੇ ਖੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਹੈ। ਜਾਣਕਾਰੀ ਅਨੁਸਾਰ ਜਸਟਿਸ ਚਿਤਕਾਰਾ ਨੇ ਇਸ ਦੇ ਪਿੱਚੇ ਤਰਕ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਹੀ ਨਾਮਜ਼ਦ ਇੱਕ ਹੋਰ ਦੋਸ਼ੀ ਦੇ ਵਕੀਲ ਰਹੇ ਹਨ। ਇਸ ਤੋਂ ਬਾਅਦ ਮਾਮਲੇ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।
ਦੱਸ ਦਈਏ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਉਨ੍ਹਾਂ ਨੂੰ ਚੋਣ ਲੜਨ ਤੱਕ ਸੁਪਰੀਮ ਕੋਰਟ ਤੋਂ ਰਾਹਤ ਜ਼ਰੂਰ ਮਿਲੀ ਹੈ। ਜਿਸ ਤੋਂ ਬਾਅਦ ਉਹਨਂ ਨੇ 24 ਫਰਵਰੀ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੀ ਬੰਦ ਹਨ। ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਆਪਣੇ ਖਿਲਾਫ ਐਫਆਈਆਰ ਨੂੰ ਰੱਦ ਕਰਵਾਉਣ ਲਈ ਮਜੀਠੀਆ ਨੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਸੀ,ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ ਸੀ।