ਨਸ਼ਾ ਤਸਕਰੀ ਮਾਮਲੇ ਵਿੱਚ ਬਿਕਰਮ ਮਜੀਠੀਆ ਦੀ ਜ਼ਮਾਨਤ ਤੇ ਹਾਈਕੋਰਟ ਵਿੱਚ ਸੁਣਵਾਈ ਅੱਜ
ਚੰਡੀਗੜ੍ਹ,29 ਜੁਲਾਈ(ਵਿਸ਼ਵ ਵਾਰਤਾ)-ਨਸ਼ਾ ਤਸਕਰੀ ਮਾਮਲੇ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਹਾਈ ਕੋਰਟ ਦਾ ਦੋ ਜੱਜਾਂ ਦਾ ਨਵਾਂ ਬੈਂਚ ਇਸ ਦੀ ਸੁਣਵਾਈ ਕਰੇਗਾ। ਜਿਕਰਯੋਗ ਹੈ ਕਿ ਪਹਿਲੇ ਦੋ ਜੱਜਾਂ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਮਜੀਠੀਆ 24 ਫਰਵਰੀ ਤੋਂ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮਜੀਠੀਆ ਦੇ ਵਕੀਲਾਂ ਵੱਲੋਂ ਸੀਨੀਅਰ ਵਕੀਲ ਦੇ ਆਉਣ ਅਤੇ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਸੁਣਵਾਈ 29 ਜੁਲਾਈ ਲਈ ਤੈਅ ਕੀਤੀ ਗਈ।