ਨਸ਼ਿਆਂ ਅਤੇ ਅਪਰਾਧਿਕ ਮਾਮਲਿਆਂ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਆਪ੍ਰੇਸ਼ਨ ਈਗਲ-2 ਦੀ ਸ਼ੁਰੂਆਤ
ਚੰਡੀਗੜ੍ਹ 21 ਜਨਵਰੀ(ਵਿਸ਼ਵ ਵਾਰਤਾ) – ਮਾਣਯੋਗ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਜੀ ਦੀਆ ਹਦਾਇਤਾ ‘ਤੇ ਨਸ਼ਿਆਂਂ ਅਤੇ ਸਮਾਜ ਦੇ ਮਾੜੇ ਅਨਸਰਾਂ ਦੇ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ਅਪ੍ਰੇਸ਼ਨ ਈਗਲ ਚਲਾਇਆ ਗਿਆ ਹੈ ਪੀ. ਕੇ ਯਾਦਵ, IPS, IG, ਫਰੀਦਕੋਟ ਰੇਂਜ ਅਤੇ ਗੁਲਨੀਤ ਸਿੰਘ ਖੁਰਾਣਾ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੀ ਅਗਵਾਈ ਵਿੱਚ ਮੋਗਾ ਪੁਲਿਸ ਵੱਲੋਂ ਅੱਜ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਮੋਗਾ ਵਿਖੇ ਅਪ੍ਰੇਸ਼ਨ ਈਗਲ ॥ ਤਹਿਤ ਸਰਚ ਕੀਤੀ ਗਈ। ਨਸ਼ਿਆਂ ਅਤੇ ਅਪਰਾਧਿਕ ਮਾਮਲਿਆਂ ਤੇ ਸ਼ਿਕੰਜਾ ਕੱਸਣ ਲਈ ਪੰਜਾਬ ਪੁਲਿਸ ਵੱਲੋਂ ਅੱਜ ਪੰਜਾਬ ਭਰ ‘ਚ ਆਪ੍ਰੇਸ਼ਨ ਈਗਲ 2 ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਪੰਜਾਬ ਭਰ ‘ਚ ਨਸ਼ਿਆਂ ਅਤੇ ਅਪਰਾਧਿਕ ਮਾਮਲਿਆਂ ਨੂੰ ਰੋਕਣ ਲਈ ਮੋਗਾ ਜ਼ਿਲ੍ਹੇ ‘ਚ ਇਸੇ ਕੜੀ ਤਹਿਤ ਇਹ ਮੁਹਿੰਮ ਚਲਾਈ।