• Latest
  • Trending
ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਆਗੂਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਆਗੂਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

4 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

5 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

5 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

6 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

7 hours ago
Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਆਗੂਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

July 3, 2018
in ਪੰਜਾਬ
ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਆਗੂਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

-ਭਗਵੰਤ ਮਾਨ, ਸੁਖਪਾਲ ਖਹਿਰਾ ਤੇ ਡਾ. ਬਲਬੀਰ ਸਿੰਘ ਨੇ ਕੀਤੀ ਅਗਵਾਈ
-ਅਸੀਂ ਮੁੱਖ ਮੰਤਰੀ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਇਆ, ਸੁਝਾਅ ਵੀ ਦਿੱਤੇ-ਭਗਵੰਤ ਮਾਨ
-ਸੀਬੀਆਈ ਜਾਂਚ, ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੇ ਐਸਟੀਐਫ ਦੀ ਜਾਂਚ ਰਿਪੋਰਟ ਜਨਤਕ ਕਰਕੇ ਦਾਗ਼ੀ ਪੁਲਸ ਅਫ਼ਸਰਾਂ ‘ਤੇ ਸਖ਼ਤ ਕਾਰਵਾਈ ਮੰਗੀ-ਸੁਖਪਾਲ ਖਹਿਰਾ

ਚੰਡੀਗੜ 3 ਜੁਲਾਈ (ਵਿਸ਼ਵ ਵਾਰਤਾ) -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ‘ਆਪ’ ਵਫ਼ਦ ਨੇ ਨਸ਼ਿਆਂ ਦੇ ਭਖਵੇਂ ਮੁੱਦੇ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਡਰੱਗ ਮਾਫ਼ੀਆ ਨਾਲ ਸਿਆਸਤਦਾਨਾਂ ਅਤੇ ਪੁਲਿਸ ਦੀ ਜੱਗ-ਜ਼ਾਹਿਰ ਹੋ ਚੁੱਕੀ ਸਾਂਝ-ਭਿਆਲੀ ਤੋੜਨ ਦੀ ਮੰਗ ਰੱਖੀ ਤਾਂ ਕਿ ਨਸ਼ਿਆਂ ਕਾਰਨ ਭਿਆਨਕ ਤਬਾਹੀ ਦੇ ਕੰਢੇ ਆ ਖੜੇ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਇਸ ਮੁਲਾਕਾਤ ਲਈ ਗਏ 9 ਮੈਂਬਰੀ ਵਫ਼ਦ ‘ਚ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਰੁਪਿੰਦਰ ਕੌਰ ਰੂਬੀ, ਜਗਦੇਵ ਸਿੰਘ ਕਮਾਲੂ ਅਤੇ ਮਾਸਟਰ ਬਲਦੇਵ ਸਿੰਘ ਜੈਤੋ ਸ਼ਾਮਲ ਸਨ।
ਮੁੱਖ ਮੰਤਰੀ ਨਾਲ ਬੈਠਕ ਉਪਰੰਤ ਮੀਡੀਆ ਦੇ ਰੂਬਰੂ ਹੁੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨਸ਼ਿਆਂ ਦੀ ਭਿਆਨਕ ਤ੍ਰਾਸਦੀ ‘ਚ ਡੁੱਬੇ ਪੰਜਾਬ ਦੀ ਜ਼ਮੀਨੀ ਹਕੀਕਤ ਮੁੱਖ ਮੰਤਰੀ ਦੇ ਸਾਹਮਣੇ ਰੱਖੀ। ਮੰਗ ਕੀਤੀ ਕਿ ਡਰੱਗ ਮਾਫ਼ੀਆ ਵੱਲੋਂ ਸਰਹੱਦੀ ਜ਼ਿਲਿਆਂ ਸਮੇਤ ਪੂਰੇ ਪੰਜਾਬ ‘ਚ ਮਚਾਈ ਤਰਥੱਲੀ ਦੀ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਦੀ ਸਮਾਂਬੱਧ ਜਾਂਚ ਕਰਵਾਈ ਜਾਵੇ ਤਾਂ ਸਿਆਸਤਦਾਨਾਂ ਅਤੇ ਪੁਲਸ ਦੀ ਸ਼ਮੂਲੀਅਤ ਦਾ ਪੂਰਾ ਸੱਚ ਸਾਹਮਣੇ ਆ ਸਕੇ।
ਭਗਵੰਤ ਮਾਨ ਅਨੁਸਾਰ ਉਨ੍ਹਾਂ ਇਸ ਸੀਬੀਆਈ ਜਾਂਚ ‘ਚ ਡਰੱਗ ਮਾਫ਼ੀਆ ਦੇ ਸਰਗਨੇ ਬਿਕਰਮ ਸਿੰਘ ਮਜੀਠੀਆ ਨੂੰ ਸ਼ਾਮਲ ਕਰਕੇ ਸਖ਼ਤ ਕਾਰਵਾਈ ਲਈ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੱਤਾ। ਡਰੱਗ ਮਾਫ਼ੀਆ ਵਿਰੁੱਧ ਗਠਿਤ ਕੀਤੀ ਐਸ.ਟੀ.ਐਫ ਵੱਲੋਂ ਮਾਨਯੋਗ ਹਾਈਕੋਰਟ ‘ਚ ਪੇਸ਼ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੇ ਨਾਲ-ਨਾਲ ਇਸ ਜਾਂਚ ਰਿਪੋਰਟ ‘ਚ ਸ਼ਾਮਲ ਦੋਸ਼ੀਆਂ ਉੱਤੇ ਬਗੈਰ ਹੋਰ ਦੇਰੀ ਕੀਤਿਆਂ ਮਿਸਾਲੀਆ ਕਾਰਵਾਈ ਕੀਤੀ ਜਾਵੇ।
ਭਗਵੰਤ ਮਾਨ ਮੁਤਾਬਿਕ ਉਨ੍ਹਾਂ ਮੁੱਖ ਮੰਤਰੀ ਨੂੰ ਸੁਚੇਤ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਪੁਲਸ ਤੋਂ ਵਿਸ਼ਵਾਸ ਉੱਠ ਚੁੱਕਿਆ ਹੈ, ਜਿਸ ਕਾਰਨ ਲੋਕ ਨਸ਼ਿਆਂ ਦੇ ਤਸਕਰਾਂ ਨੂੰ ਖ਼ੁਦ ਹੀ ਸਖ਼ਤ ਸਜਾਵਾਂ ਦੇਣ ਲੱਗ ਪਏ ਹਨ, ਜੇਕਰ ਸਮਾਂ ਰਹਿੰਦੇ ਸਥਿਤੀ ਨਾ ਸੰਭਾਲੀ ਤਾਂ ਸੂਬੇ ‘ਚ ਅਮਨ-ਕਾਨੂੰਨ ਦੀ ਵੱਡੀ ਚੁਨੌਤੀ ਖੜੀ ਹੋ ਜਾਵੇਗੀ। ਇਸ ਲਈ ਨਜ਼ਰਅੰਦਾਜ਼ ਕੀਤੇ ਚੰਗੇ ਪੁਲਸ ਅਫ਼ਸਰਾਂ ਨੂੰ ਫ਼ੀਲਡ ‘ਚ ਤੈਨਾਤ ਕਰਕੇ ਲੋਕਾਂ ਦਾ ਪੁਲਸ ਪ੍ਰਤੀ ਵਿਸ਼ਵਾਸ ਬਹਾਲ ਕੀਤਾ ਜਾਵੇ। ਦਾਗ਼ੀ ਤੇ ਨਸ਼ੇ ਦੇ ਕਾਰੋਬਾਰ ‘ਚ ਸ਼ਾਮਲ ਪੁਲਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਮਿਸਾਲੀਆ ਸਜਾਵਾਂ ਦਿੱਤੀਆਂ ਜਾਣ। ਮਾਨ ਨੇ ਦੱਸਿਆ  ਉਨ੍ਹਾਂ ਡਰੱਗ ਮਾਫ਼ੀਆ ਨਾਲ ਸੰਬੰਧਾਂ ‘ਚ ਘਿਰੇ ਮੋਗਾ ਦੇ ਐਸਐਸਪੀ ਰਾਜਜੀਤ ਸਿੰਘ ਦੀ ਥਾਂ ਹੋਰ ਵੀ ਜ਼ਿਆਦਾ ਦਾਗ਼ੀ ਕਿਰਦਾਰ ਵਾਲਾ ਐਸਐਸਪੀ ਤੈਨਾਤ ਕੀਤੇ ਜਾਣ ਦਾ ਵਿਸ਼ੇਸ਼ ਹਵਾਲਾ ਦਿੱਤਾ।
ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ‘ਆਪ’ ਵਫ਼ਦ ਨੇ ਨਸ਼ਿਆਂ ਦੇ ਮੁੱਦੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ‘ਤੇ ਜ਼ੋਰ ਦਿੱਤਾ। ਸੁਖਪਾਲ ਸਿੰਘ ਖਹਿਰਾ ਅਨੁਸਾਰ ਉਨ੍ਹਾਂ ਐਸਟੀਐਫ ਦੀ ਜਾਂਚ ਰਿਪੋਰਟ ‘ਚ ਸ਼ਾਮਲ ਸਾਰੇ ਦਾਗ਼ੀ ਪੁਲਸ ਅਫ਼ਸਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਤਾਂ ਆਮ ਲੋਕਾਂ ਦਾ ਪੁਲਸ-ਪ੍ਰਸ਼ਾਸਨਾਂ ਅਤੇ ਸਰਕਾਰ ‘ਚ ਵਿਸ਼ਵਾਸ ਬਹਾਲ ਹੋ ਸਕੇ। ਇਹਨਾਂ ‘ਚ ਡੀਜੀਪੀ ਸੁਰੇਸ਼ ਅਰੋੜਾ ਅਤੇ ਡੀਜੀਪੀ ਇੰਟੈਲੀਜੈਂਸ ਦਿਨਕਰ ਗੁਪਤਾ ਵੀ ਸ਼ਾਮਲ ਹਨ, ਕਿਉਂਕਿ ਜਿੰਨੀ ਦੇਰ ਇਹ ਉੱਚ ਅਧਿਕਾਰੀ ਆਪਣੇ ਅਹੁਦਿਆਂ ‘ਤੇ ਰਹਿਣਗੇ ਉਨ੍ਹਾਂ ਚਿਰ ਨਿਰਪੱਖ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਖਹਿਰਾ ਨੇ ਕਿਹਾ ਕਿ ਪੁਲਸ ਨਾ ਕੇਵਲ ਨਸ਼ਾ ਤਸਕਰੀ ‘ਚ ਸ਼ਾਮਲ ਹੈ, ਸਗੋਂ ਨੌਜਵਾਨ ਲੜਕੇ-ਲੜਕੀਆਂ ਨਸ਼ਿਆਂ ਦੇ ਆਦੀ ਬਣਾ ਰਹੀ ਹੈ। ਪੀੜਤ ਲੜਕੀ ਵੱਲੋਂ ਇੱਕ ਡੀਐਸਪੀ ਬਾਰੇ ਕੀਤੇ ਗਏ ਸਨਸਨੀਖ਼ੇਜ਼ ਖ਼ੁਲਾਸੇ ਇਸ ਦੀ ਮਿਸਾਲ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਉਸ ਪੀੜਤ ਲੜਕੀ ਨੂੰ ਖ਼ੁਦ ਬੁਲਾ ਕੇ ਅੱਖਾਂ ਖੋਲ੍ਹਣ ਵਾਲੀ ਸਚਾਈ ਜਾਣਨ।
ਸੁਖਪਾਲ ਸਿੰਘ ਖਹਿਰਾ ਮੁਤਾਬਿਕ ਉਨ੍ਹਾਂ ਮੁੱਖ ਮੰਤਰੀ ਨੂੰ ਨਸ਼ਿਆਂ ਕਾਰਨ ਆਪਣੇ ਪੁੱਤ-ਧੀਆਂ ਗੁਆ ਬੈਠੇ ਪੀੜਤ ਪਰਿਵਾਰਾਂ ਨੂੰ ਢੁਕਵੇਂ ਮੁਆਵਜ਼ੇ ਦੇ ਕੇ ਸਰਕਾਰ ਦੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ।
ਭਗਵੰਤ ਮਾਨ, ਸੁਖਪਾਲ ਸਿੰਘ ਖਹਿਰਾ ਅਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੈਠਕ ਦੌਰਾਨ ਮੁੱਖ ਮੰਤਰੀ ਨੂੰ ਸੁਝਾਅ ਵੀ ਦਿੱਤੇ ਕਿ ਕਿਸ ਤਰ੍ਹਾਂ ਡਰੱਗ ਮਾਫ਼ੀਆ ਦਾ ਲੱਕ ਤੋੜਿਆ ਜਾਵੇ ਅਤੇ ਪੰਜਾਬ ਦੇ ਨੌਜਵਾਨਾਂ ਅਤੇ ਅਗਲੀਆਂ ਪੀੜੀਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।
‘ਆਪ’ ਵਫ਼ਦ ਮੁਤਾਬਿਕ ਉਨ੍ਹਾਂ ਮੁੱਖ ਮੰਤਰੀ ਦੀਆਂ ਜ਼ਮੀਨੀ ਹਕੀਕਤ ਬਾਰੇ ਚੰਗੀ ਤਰ੍ਹਾਂ ਅੱਖਾਂ ਖੋਲ੍ਹ ਦਿੱਤੀਆਂ ਹਨ ਅਤੇ ਉਮੀਦ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਨ੍ਹਾਂ ਦੀਆਂ ਮੰਗਾਂ ਅਤੇ ਸੁਝਾਵਾਂ ਉੱਤੇ ਗੰਭੀਰਤਾ ਨਾਲ ਗ਼ੌਰ ਅਤੇ ਬਿਨਾਂ ਦੇਰੀ ਕੀਤਿਆਂ ਕਦਮ ਚੁੱਕਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

G20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਅਟਲਾਂਟਾ ਪਹੁੰਚੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

G20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਅਟਲਾਂਟਾ ਪਹੁੰਚੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

by Navjot
2 weeks ago
0

  ਅਟਲਾਂਟਾ, 30 ਅਕਤੂਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ ਐਸ. ਜੈਸ਼ੰਕਰ ਸ਼ੁੱਕਰਵਾਰ ਨੂੰ ਅਟਲਾਂਟਾ ਪਹੁੰਚੇ। ਉਹ ਇੱਥੇ G20 ਦੇ ਵਿਦੇਸ਼ ਮੰਤਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 