22 ਨਸ਼ੀਲੀਆਂ ਸੀਸ਼ੀਆਂ, 210 ਨਸ਼ੀਲੀਆਂ ਗੋਲੀਆਂ,270 ਲੀਟਰ ਲਾਹਣ ਅਤੇ 438 ਬੋਤਲਾਂ ਸ਼ਰਾਬ ਸਮੇਤ 3 ਕਾਰਾਂ ਤੇ 1 ਸਕੂਟਰ ਦੀ ਬਰਾਮਦਗੀ ਮਾਨਸਾ ,19 ਜੁਲਾਈ (ਵਿਸ਼ਵ ਵਾਰਤਾ)-ਮਾਨਸਾਪੁ ਨੇ ਵੱਖ-ਵੱਖ ਮਾਮਲਿਆਂ ਵਿੱਚ 10 ਵਿਅਕਤੀਆਂ ਪਾਸੋਂ 22 ਨਸ਼ੀਲੀਆਂ ਸੀਸ਼ੀਆਂ,210 ਨਸ਼ੀਲੀਆਂ ਗੋਲੀਆਂ,270 ਲੀਟਰ ਲਾਹਣ,438 ਬੋਤਲਾਂ ਸ਼ਰਾਬ ਸਮੇਤ 3 ਕਾਰਾਂ ਅਤੇ 1 ਸਕੂਟਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਾਹੱਦ ਪਿੰਡ ਸੱਦਾ ਸਿੰਘ ਵਾਲਾ ਦੌਰਾਨੇ ਨਾਕਾਬੰਦੀ ਸਵਿਫਟ ਕਾਰ ਨੰਬਰੀ ਪੀਬੀ.19ਐਚ-6562 ਵਿੱਚ ਸਵਾਰ 3 ਵਿਆਕਤੀਆਂ ਰਣਜੀਤ ਸਿੰਘ ਪੁੱਤਰ ਰਾਜ ਸਿੰਘ, ਖੁਸ਼ਪ੍ਰੀਤ ਸਿੰਘ ਉਰਫ ਖੁਸ਼ੀ ਪੁੱਤਰ ਹਰਪਾਲ ਸਿੰਘ ਵਾਸੀਆਨ ਭੈਣੀਬਾਘਾ ਅਤੇ ਸੰਦੀਪ ਸ਼ਰਮਾ ਉਰਫ ਸੀਪੂ ਪੁੱਤਰ ਮਨਜੀਤ ਸ਼ਰਮਾ ਵਾਸੀ ਕੋਟਲੀ ਕਲਾਂ ਨੂੰ ਕਾਬੂ ਕਰਕੇ ਉਹਨਾ ਪਾਸੋਂ 22 ਨਸ਼ੀਲੀਆਂ ਸੀਸ਼ੀਆਂ ਮਾਰਕਾ ਵਿਨਸੀਰੈਕਸ ਅਤੇ 210 ਨਸ਼ੀਲੀਆਂ ਗੋਲੀਆਂ ਮਾਰਕਾ ਕੈਰੀਸੋਮਾ ਬਰਾਮਦ ਕੀਤੀਆ, ਤਿੰਨਾਂ ਦੋਸ਼ੀਆਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਕਾਰ ਅਤੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮੇ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ।
ਸੀ.ਆਈ.ਏ. ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਵਾ ਚੈਕਿੰਗ ਬਾਹੱਦ ਪਿੰਡ ਖਿੱਲਣ, ਕਾਰ ਟਾਟਾ ਮਾਜ੍ਹਾ ਨੰ:ਪੀਬੀ.18ਸੀ-0048 ਵਿੱਚ ਸਵਾਰ 2 ਵਿਆਕਤੀਆਂ ਜਸਵਿੰਦਰ ਸਿੰਘ ਉਰਫ ਕਾਲਾ ਪੁੱਤਰ ਦਰਸ਼ਨ ਸਿੰਘ ਵਾਸੀ ਮੌੜ ਨਾਭਾ ਅਤੇ ਕਰਨਜੀਤ ਸਿੰਘ ਉਰਫ ਗੋਰਾ ਪੁੱਤਰ ਕਰਨੈਲ ਸਿੰਘ ਵਾਸੀ ਮਹਿਲ ਖੁਰਦ (ਬਰਨਾਲਾ) ਨੂੰ ਕਾਬੂ ਕਰਕੇ ਉਹਨਾਂ ਪਾਸੋਂ 216 ਬੋਤਲਾਂ ਸ਼ਰਾਬ ਠੇਕਾ (120 ਬੋਤਲਾਂ ਸ਼ਹਿਨਾਈ + 96 ਬੋਤਲਾਂ ਫਸਟ ਚੋਆਇਸ (ਹਰਿਆਣਾ)) ਬਰਾਮਦ ਹੋਣ ਤੇ ਦੋਸ਼ੀਆਂ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਹੀ ਦੌਰਾਨੇ ਗਸ਼ਤ ਵਾ ਚੈਕਿੰਗ ਬਾਹੱਦ ਪਿੰਡ ਦਾਨੇਵਾਲਾ ਕਾਰ ਆਈ.20 ਨੰ:ਆਰ.ਜੇ.19ਸੀਸੀ-2776 ਵਿੱਚ ਸਵਾਰ 2 ਵਿਆਕਤੀਆਂ ਗੁਰਚਰਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਵਾਸੀ ਮਹਿਲ ਖੁਰਦ (ਬਰਨਾਲਾ) ਅਤੇ ਬਲਰਾਮ ਗਰਗ ਪੁੱਤਰ ਕ੍ਰਿਸ਼ਨ ਲਾਲ ਵਾਸੀ ਗਲੀ ਨੰ:3 ਬਰਨਾਲਾ ਨੂੰ ਕਾਬੂ ਕਰਕੇ ਉਹਨਾਂ ਪਾਸੋਂ 192 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੋਆਇਸ (ਹਰਿਆਣਾ) ਬਰਾਮਦ ਹੋਣ ਤੇ ਦੋਸ਼ੀਆਂ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਕਾਰ ਅਤੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਵਕੀਲ ਸਿੰਘ ਅਤੇ ਛਿੰਦਾ ਸਿੰਘ ਪੁੱਤਰਾਨ ਚੰਦ ਸਿੰਘ ਵਾਸੀਆਨ ਬਖਸ਼ੀਵਾਲਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਇੱਕ ਦੋਸ਼ੀ ਵਕੀਲ ਸਿੰਘ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ, ਪਰ ਦੂਸਰੇ ਦੋਸ਼ੀ ਛਿੰਦਾ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਰਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਰਿਊਦ ਕਲਾਂ ਨੂੰ ਕਾਬੂ ਕਰਕੇ 50 ਲੀਟਰ ਲਾਹਣ ਅਤੇ 15 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅਮਰੀਕ ਸਿੰਘ ਉਰਫ ਲੰਬੂ ਪੁੱਤਰ ਬਿੱਲੂ ਸਿੰਘ ਵਾਸੀ ਝੁਨੀਰ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ, ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਝੁਨੀਰ ਦੀ ਹੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਬਾਹੱਦ ਪਿੰਡ ਦਾਨੇਵਾਲਾ ਸਕੂਟਰ ਬਿਨਾ ਨੰਬਰੀ ਪਰ ਸਵਾਰ ਵਿਆਕਤੀ ਅੰਗਰੇਜ਼ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਦਾਨੇਵਾਲਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ, ਪਰ ਦੋਸ਼ੀ ਮੌਕਾ ਤੋਂ ਭੱਜ ਗਿਆ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਲਖਵੀਰ ਸਿੰਘ ਉਰਫ ਲੱਖੀ ਪੁੱਤਰ ਮਹਿੰਗਾ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।
ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।























