ਨਸ਼ੀਲੇ ਪਾਊਡਰ ਸਣੇ ਇੱਕ ਕਾਬੂ
ਹੁਸ਼ਿਆਰਪੁਰ, 25 ਜੁਲਾਈ (ਵਿਸ਼ਵ ਵਾਰਤਾ/ਤਰਸੇਮ ਦੀਵਾਨਾਂ) ਥਾਣਾ ਮੇਹਟੀਆਣਾ ਦੇ ਅਧੀਨ ਪੈਦੀ ਚੌਕੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 55 ਗ੍ਰਾਮ ਨਸ਼ੀਲੇ ਪਦਾਰਥ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਦੇਸ ਰਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੇਹਟੀਆਣਾ ਤੋਂ ਹੁੰਦੇ ਹੋਏ ਪਿੰਡ ਸਿੰਬਲੀ ਨੂੰ ਜਾ ਰਹੇ ਸੀ ਤਾਂ ਪੁਲਸ ਪਾਰਟੀ ਟੀ ਪੁਆਇੰਟ ਤੇ ਮੇਨ ਰੋਡ ਪਿੰਡ ਸਿੰਬਲੀ ਕੋਲ ਪੁਹਚੀ ਤਾ ਸਿੰਬਲੀ ਪਿੰਡ ਵੱਲੋਂ ਇਕ ਮੋਨਾ ਨੌਜਵਾਨ ਮੇਨ ਰੋਡ ਵੱਲ ਨੂੰ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਅ ਤੇ ਰੁਕਣ ਦਾ ਇਸ਼ਾਰਾ ਕੀਤਾ ਅਤੇ ਉਹ ਪੁਲਸ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੇ ਹੱਥ ਵਿਚੋਂ ਇਕ ਮੋਮੀ ਲਿਫਾਫਾ ਸੁੱਟ ਕੇ ਤੇਜ਼ੀ ਨਾਲ ਪਿੱਛੇ ਨੂੰ ਮੁੜ ਪਿਆ ਜਿਸ ਨੂੰ ਤੁਰੰਤ ਕਾਬੂ ਕੀਤਾ ਪੁਲੀਸ ਵੱਲੋਂ ਪੁੱਛਣ ਤੇ ਉਸਨੇ ਆਪਣਾ ਨਾਮ ਰੋਹਿਤ ਕੁਮਾਰ ਪੁੱਤਰ ਸਤਨਾਮ ਸਿੰਘ ਵਾਸੀ ਰੋੜਿਆਂ ਥਾਣਾ ਮੇਹਟੀਆਣਾ ਦੱਸਿਆ । ਉੱਕਤ ਦੋਸੀ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ।